ਸਨੇਹ ਜੈਨ ਨੇ ਸਾਂਝੀ ਰਸੋਈ ਪ੍ਰਾਜੈਕਟ ਵਿਚ 5100 ਰੁਪਏ ਦਾ ਪਾਇਆ ਯੋਗਦਾਨ
(GBC UPDATE) ਹੁਸ਼ਿਆਰਪੁਰ, 27 ਮਈ :
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰਾਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸਦਾ ਰੋਜਾਨਾ 300 ਤੋਂ 400 ਗਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਸਫਲਤਾ ਲਈ ਮੈਂਬਰ ਰੈੱਡ ਕਰਾਸ ਸਨੇਹ ਜੈਨ ਵੱਲੋਂ ਆਪਣੇ ਪਰਿਵਾਰਿਕ ਮੈਂਬਰਾ ਤ੍ਰਿਪਤਾ ਜੈਨ ਅਤੇ ਅਸ਼ੋਕ ਜੈਨ ਨਾਲ ਮਿਲ ਕੇ ਆਪਣੀ ਸੱਸ ਸਵਰਗੀ ਤ੍ਰਿਲੋਕ ਸੁੰਦਰੀ ਜੈਨ ਦੀ ਯਾਦ ਵਿਚ 5100 ਰੁਪਏ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੇ। ਇਸ ਮੌਕੇ ਰੈੱਡ ਕਰਾਸ ਮੈਂਬਰ ਰਾਜੀਵ ਬਜਾਜ, ਰਮੇਸ਼ ਕੁਮਾਰੀ ਸ਼ਰਮਾ, ਲੇਖਾਕਾਰ ਸਰਬਜੀਤ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰਾਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ।
News, Breaking News, Latest News, News Headlines, Live News, Today News | GBC Update
News, Latest News, Breaking News, News Headlines, Live News, Today News, GBC Update Breaking News