20 ਦਿਨਾਂ ਦੀ ਛੁੱਟੀ ‘ਤੇ ਆਏ ਫ਼ੌਜੀ ਦੀ ਸੜਕ ਹਾਦਸੇ ‘ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

Date:

20 ਦਿਨਾਂ ਦੀ ਛੁੱਟੀ ‘ਤੇ ਆਏ ਫ਼ੌਜੀ ਦੀ ਸੜਕ ਹਾਦਸੇ ‘ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਅੰਮ੍ਰਿਤਸਰ (TTT)- ਅੰਮ੍ਰਿਤਸਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਛੁੱਟੀ ‘ਤੇ ਆਏ ਇਕ ਫ਼ੌਜੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਫ਼ੌਜੀ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ, ਜੋਕਿ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਫ਼ੌਜੀ ਅਵਤਾਰ ਸਿੰਘ ਅੰਮ੍ਰਿਤਸਰ ਦੇ ਪਿੰਡ ਭਕਨਾ ਨੂੰ ਐਕਟੀਵਾ ‘ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਿਸ ਨਾਲ ਰਸਤੇ ਵਿਚ ਸੜਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ।ਮ੍ਰਿਤਕ ਫ਼ੌਜੀ ਆਪਣੇ ਪਿੱਛੇ ਦੋ ਸਾਲ ਦਾ ਬੱਚਾ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ੌਜੀ ਅਵਤਾਰ ਸਿੰਘ 21 ਸਿੱਖ ਰੈਜ਼ੀਮੈਂਟ ਰਾਜਸਥਾਨ ਦੇ ਬਾਰਡਰ ‘ਤੇ ਤਾਇਨਾਤ ਸੀ ਅਤੇ 20 ਦਿਨ ਦੀ ਛੁੱਟੀ ਲੈ ਕੇ ਆਪਣੇ ਘਰ ਨੂੰ ਆਇਆ ਹੋਇਆ ਸੀ। ਮ੍ਰਿਤਕ ਫ਼ੌਜੀ ਦਾ ਪੁਲਸ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਕਰਵਾ ਕੇ ਅਤਿ ਗਮਗੀਨ ਮਾਹੌਲ ਵਿਚ ਅਵਤਾਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਫੌਜ ਦੇ ਜਵਾਨਾਂ ਵੱਲੋਂ ਮ੍ਰਿਤਕ ਫ਼ੌਜੀ ਅਵਤਾਰ ਸਿੰਘ ਨੂੰ ਅੰਤਿਮ ਸੰਸਕਾਰ ਸਮੇਂ ਸ਼ਰਧਾਂਜਲੀ ਭੇਂਟ ਕਰ ਸਲਾਮੀ ਵੀ ਦਿੱਤੀ ਗਈ।

Share post:

Subscribe

spot_imgspot_img

Popular

More like this
Related

हिमाचल के ऊना में पेट्रोल पंप कर्मियों पर दराट-तलवार से हमला, 60 हजार रुपये लूटे

पुलिस थाना टाहलीवाल क्षेत्र में स्थित जियो पेट्रोल...

हिमाचल में भाजपा को 25 फरवरी को मिल सकता है नया अध्यक्ष, इस नाम पर चल रहा मंथन

हिमाचल प्रदेश में भारतीय जनता पार्टी को 25 फरवरी...