News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅਸ਼ੀਰਵਾਦ ਸਕੀਮ ਦੇ ਲਾਪਭਾਤਰੀਆਂ ਲਈ ਖ਼ਾਸ ਖ਼ਬਰ, ਇਨ੍ਹਾਂ ਜਿਲ੍ਹਿਆਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਅਸ਼ੀਰਵਾਦ ਸਕੀਮ ਦੇ ਲਾਪਭਾਤਰੀਆਂ ਲਈ ਖ਼ਾਸ ਖ਼ਬਰ, ਇਨ੍ਹਾਂ ਜਿਲ੍ਹਿਆਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਚੰਡੀਗੜ੍ਹ (TTT)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਅਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।