ਸ਼ਿਆਰਪੁਰ 25 ਫਰਵਰੀ 2025 ,ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕਰਕੇ ਉਨ੍ਹਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਇਲਾਜ ਦੀ ਸ਼ੁਰੂਆਤ ਕਰਨਾ ਹੈ, ਜਿਸ ਨਾਲ ਰੋਗਾਂ ਦੀ ਵਧਦੀ ਦਰ ਅਤੇ ਮੌਤਾਂ ਦੀ ਗਿਣਤੀ ਵਿੱਚ ਕਮੀ ਆ ਸਕੇ। ਸਿਹਤ ਵਿਭਾਗ ਵਲੋਂ ਇਹ ਮੁਹਿੰਮ ਬੀਤੀ 20 ਫ਼ਰਵਰੀ ਤੋਂ ਸ਼ੁਰੂ ਕੀਤੀ ਗਈ ਹੈ ਜੋ 31 ਮਾਰਚ ਤੱਕ ਚੱਲੇਗੀ। ਇਹ ਸਕਰੀਨਿੰਗ ਮੁਹਿੰਮ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਕਰੇਗੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚ ਮਿਲੇਗੀ।ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਯੂਸ਼ਮਾਨ ਅਰੋਗਿਆ ਕੇਂਦਰਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ‘ਚ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿਚ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੀ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਸ਼ੂਗਰ, ਹਾਈਪਰਟੈਨਸ਼ਨ ਤੇ ਤਿੰਨ ਤਰ੍ਹਾਂ ਦੇ ਕੈਂਸਰ- ਮੂੰਹ, ਛਾਤੀ ਤੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਸ਼ਾਮਲ ਹਨ, ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸ਼ੁਰੂਆਤੀ ਦੌਰ ‘ਚ ਹੀ ਪਛਾਣ ਕਰਕੇ ਉਨ੍ਹਾਂ ਦਾ ਬਣਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ
