News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਖੇਡ ਮੁਕਾਬਲੇ

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਖੇਡ ਮੁਕਾਬਲੇ

(TTT)ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਅਤੇ ਆਈ.ਕਿਊ.ਏ.ਸੀ ਦੇ ਸਹਿਯੋਗ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਮਨੀ ਸ਼ਰਮਾ ਵੱਲੋਂ ਵਾਲੀਬਾਲ ਅਤੇ ਰੱਸਾਕਸ਼ੀ ਦੇ ਖੇਡ ਮੁਕਾਬਲੇ ਕਰਵਾਏ ਗਏ। ਵਾਲੀਬਾਲ ਖੇਡ ਮੁਕਾਬਲੇ ਵਿੱਚ ਬੀ.ਏ ਦੀ ਟੀਮ ਪਹਿਲੇ ਸਥਾਨ ‘ਤੇ ਰਹੀ ਅਤੇ ਬੀ.ਕਾਮ, ਬੀ.ਸੀ.ਏ ਦੀ ਟੀਮ ਦੂਸਰੇ ਸਥਾਨ ‘ਤੇ ਰਹੀ, ਰੱਸਾਕਸ਼ੀ ਖੇਡ ਮੁਕਾਬਲੇ ਵਿੱਚ ਬੀ.ਏ ਦੀ ਟੀਮ ਪਹਿਲੇ ਸਥਾਨ ‘ਤੇ ਬੀ.ਕਾਮ ਦੀ ਟੀਮ ਦੂਸਰੇ ਸਥਾਨ ‘ਤੇ ਰਹੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਭ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਆਪਣੇ ਟੀਚੇ ਹੋਰ ਉੱਚੇ ਕਰਨ ਦੀ ਸਲਾਹ ਦਿੱਤੀ ਤੇ ਬਾਕੀ ਖਿਡਾਰੀਆਂ ਨੂੰ ਮੁੜ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਹੋਰ ਪ੍ਰੈਕਟਿਸ ਕਰਨ ਲਈ ਕਿਹਾ। ਇਸ ਮੌਕੇ ਡਾ.ਗੁਰਚਰਨ ਸਿੰਘ ਪ੍ਰੋਫੈਸਰ ਵਿਪਨ ਕੁਮਾਰ ਅਤੇ ਲੈਕਚਰਾਰ ਨਰਿੰਦਰ ਕੁਮਾਰ ਮੌਜੂਦ ਸਨ।