ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਫਿਰ ਤੋਂ ਚਰਚਾ ‘ਚ, ਮੋਬਾਈਲ ਫੋਨ, ਚਾਰਜ਼ਰ ਅਤੇ ਸਿਮਾਂ ਹੋਈਆਂ ਬਰਾਮਦ
ਤਰਨਤਾਰਨ (TTT)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਇਕ ਵਾਰ ਫਿਰ ਮੋਬਾਈਲ ਫੋਨ, ਚਾਰਜ਼ਰ ਅਤੇ ਡਾਟਾ ਕੇਬਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।