ਹੁਸ਼ਿਆਰਪੁਰ, 24 ਫਰਵਰੀ: ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 25 ਫਰਵਰੀ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।