ਕਲਾਸ ਰੂਮ ਦੇ ਗਟਰ ‘ਚੋਂ ਮਿਲੀ ਵਿਦਿਆਰਥੀ ਦੀ ਲਾਸ਼

Date:

ਕਲਾਸ ਰੂਮ ਦੇ ਗਟਰ ‘ਚੋਂ ਮਿਲੀ ਵਿਦਿਆਰਥੀ ਦੀ ਲਾਸ਼

(TTT) ਪਟਨਾ ਦੇ ਦੀਘਾ ‘ਚ ਸਥਿਤ ਇਕ ਨਿੱਜੀ ਸਕੂਲ ਦੇ ਗਟਰ ‘ਚੋਂ ਇਕ ਮਾਸੂਮ ਬੱਚੇ ਦੀ ਲਾਸ਼ ਮਿਲੀ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ਵਿੱਚ ਹੀ ਬੱਚੇ ਦਾ ਕਤਲ ਕਰਕੇ ਲਾਸ਼ ਨੂੰ ਕਲਾਸ ਰੂਮ ਦੇ ਗਟਰ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਘਟਨਾ ਤੋਂ ਗੁੱਸੇ ‘ਚ ਲੋਕ ਸੜਕਾਂ ‘ਤੇ ਆ ਗਏ। ਲੋਕਾਂ ਨੇ ਦਾਨਾਪੁਰ-ਗਾਂਧੀ ਮੈਦਾਨ ਰੋਡ ਜਾਮ ਕਰ ਦਿੱਤਾ। ਉਨ੍ਹਾਂ ਸੜਕ ’ਤੇ ਟਾਇਰ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਗੁੱਸੇ ‘ਚ ਆਏ ਲੋਕਾਂ ਨੇ ਸਕੂਲ ‘ਚ ਵੀ ਦਾਖਲ ਹੋ ਕੇ ਭੰਨਤੋੜ ਕੀਤੀ। ਇੰਨਾ ਹੀ ਨਹੀਂ ਸਕੂਲ ਦੇ ਕਈ ਕਮਰਿਆਂ ਨੂੰ ਵੀ ਅੱਗ ਲਗਾ ਦਿੱਤੀ ਗਈ। ਸਕੂਲੀ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਜਿਸ ਕਾਰਨ ਆਵਾਜਾਈ ਵਿਵਸਥਾ ਪੂਰੀ ਤਰ੍ਹਾਂ ਵਿਘਨ ਪਈ। ਸਵੇਰੇ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ, ਹੋਰ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Share post:

Subscribe

spot_imgspot_img

Popular

More like this
Related

ਹੁਸ਼ਿਆਰਪੁਰ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਡੋਡੇ ਚੂਰਾ ਪੋਸਤ ਬਰਾਮਦ ਕੀਤਾ

ਹੁਸ਼ਿਆਰਪੁਰ ਪੁਲਿਸ ਦੇ ਥਾਣਾ ਮਾਹਿਲਪੁਰ ਵੱਲੋਂ ਨਸ਼ਿਆਂ ਅਤੇ ਮਾੜੇ...

ਲੁਧਿਆਣਾ ‘ਚ ਤਿੰਨ ਦਿਨ ਰਹਿਣਗੇ CM ਮਾਨ ਅਤੇ ਕੇਜਰੀਵਾਲ, ਨਸ਼ਿਆਂ ਵਿਰੁੱਧ ਕਰਨਗੇ ਰੈਲੀ ਤੇ ਹੋ ਸਕਦਾ ਵੱਡਾ ਐਲਾਨ

(TTT)ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ...