ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਏਐਨਐਮ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਚੁਕਾਈ ਗਈ ਸਹੁੰ

Date:

ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਏਐਨਐਮ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਚੁਕਾਈ ਗਈ ਸਹੁੰ

(TTT)ਹੁਸ਼ਿਆਰਪੁਰ 3 ਦਸੰਬਰ 2024ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਵੱਲੋਂ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਏਐਨਐਮ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਪ੍ਰਦੂਸ਼ਣ ਦੇ ਕਾਰਣਾਂ ਅਤੇ ਇਸਦੇ ਰੋਕਥਾਮ ਲਈ ਅਪਣਾਏ ਜਾਣ ਵਾਲੇ ਉਪਾਆਵਾਂ ਬਾਰੇ ਜਾਗਰੂਕ ਕਰਦੇ ਹੋਏ ਸਹੁੰ ਚੁਕਾਈ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਜਿਲਾ ਟੀਕਾਕਰਨ ਅਫ਼ਸਰ ਡਾ ਸੀਮਾ ਗਰਗ, ਸਿਵਲ ਹਸਪਤਾਲ ਇੰਚਾਰਜ ਸੀਨੀਅਰ ਮੈਡੀਕਲ ਅਫਸਰ ਡਾ ਸਵਾਤੀ ਸ਼ੀਮਾਰ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਐਚਆਈ ਤਰਸੇਮ ਸਿੰਘ ਤੇ ਜਸਵਿੰਦਰ ਸਿੰਘ, ਏਐਨਐਮ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਸ਼ਾਮਿਲ ਹੋਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਡਾ ਜਗਦੀਪ ਸਿੰਘ ਨੇ ਕਿਹਾ ਕਿ ਇਹ ਦਿਨ ਹਵਾ ਪ੍ਰਦੂਸ਼ਣ ਦੇ ਬੋਝ ਨੂੰ ਘੱਟ ਕਰਨ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਬਹੁਤ ਮਹੱਤਵ ਰੱਖਦਾ ਹੈ। ਹਵਾ ਪ੍ਰਦੂਸ਼ਣ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਵੱਡਾ ਵਾਤਾਵਰਣ ਖਤਰਾ ਮੰਨਿਆ ਜਾਂਦਾ ਹੈ, ਜਿਸ ਨੂੰ ਸਿਹਤ ਨਾਲ ਸਬੰਧਿਤ ਪ੍ਰਭਾਵਾਂ ਨਾਲ ਜੋੜਿਆ ਜਾਂਦਾ ਹੈ। ਇਹ ਜਲਵਾਯੂ ਪਰਿਵਰਤਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਕਿਉਂਕਿ ਹਵਾ ਪ੍ਰਦੂਸ਼ਣ ਦੇ ਬਹੁਤ ਸਾਰੇ ਸਰੋਤ, ਜਿਵੇਂ ਕਿ ਫੈਕਟਰੀਆਂ, ਵਾਹਨਾਂ ਆਦਿ ਵਿੱਚ ਇਸਤੇਮਾਲ ਹੋਣ ਵਾਲੇ ਜੈਵਿਕ ਈਧਨ, ਗ੍ਰੀਨਹਾਉਸ ਗੈਸਾਂ ਦੇ ਨਿਕਾਸ ਵਿੱਚ ਪ੍ਰਮੁੱਖ ਯੋਗਦਾਨ ਪਾਉਂਦੇ ਹਨ। ਇਸ ਤੋਂ ਇਲਾਵਾ ਨਿਰਮਾਣ ਕਾਰਜਾਂ, ਪਲਾਸਟਿਕ ਦੇ ਕਚਰੇ/ਰਹਿੰਦ-ਖੂੰਦ/ਪਰਾਲੀ ਆਦਿ ਨੂੰ ਬਾਲਣ ਵਾਲ ਵੀ ਵਾਤਾਵਰਣ ਖਾਸ ਤੌਰ ਤੇ ਦੂਸ਼ਿਤ ਹੁੰਦਾ ਹੈ। ਹਵਾ ਪ੍ਰਦੂਸ਼ਣ ਸ਼ਹਿਰੀ ਅਤੇ ਪੇਂਡੂ ਆਬਾਦੀ ਦੋਵਾਂ ਨੂੰ ਮਹੱਤਵਪੂਰਣ ਰੂਪ ਵਿੱਚ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਸਾਹ ਅਤੇ ਦਿਲ ਨਾਲ ਸੰਬੰਧਤ ਬਿਮਾਰੀਆਂ ਅਤੇ ਸਰੀਰ ਦੀਆਂ ਹੋਰ ਬਹੁਤ ਸਾਰੀਆਂ ਬੀਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹਵਾ ਪ੍ਰਦੂਸ਼ਣ ਕਾਰਨ ਸਿਹਤ ਅਤੇ ਵਾਤਾਵਰਣ ਲਈ ਗੰਭੀਰ ਖਤਰੇ ਪੈਦਾ ਹੋ ਰਹੇ ਹਨ। ਕਮਜ਼ੋਰ ਸਮੂਹ, ਜਿਨ੍ਹਾਂ ਵਿੱਚ ਬੱਚੇ, ਬਜ਼ੁਰਗ ਅਤੇ ਔਰਤਾਂ ਖਾਸ ਤੌਰ ਤੇ ਪ੍ਰਭਾਵਿਤ ਹੁੰਦੇ ਹਨ। ਉਹਨਾਂ ਕਿਹਾ ਕਿ ਹਵਾ ਪ੍ਰਦੂਸ਼ਣ ਬਾਰੇ ਵਿਚਾਰ ਕਰਨਾ ਨਾ ਸਿਰਫ਼ ਸਿਹਤ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਹੈ, ਸਗੋਂ ਜਲਵਾਯੂ ਅਤੇ ਵਾਤਾਵਰਣ ਦੀ ਰੱਖਿਆ ਲਈ ਵੀ ਜ਼ਰੂਰੀ ਹੈ ਜਿਸ ‘ਤੇ ਜੀਵਨ ਨਿਰਭਰ ਕਰਦਾ ਹੈ।
ਇਸ ਉਪਰੰਤ ਵਿਦਿਆਰਥਣਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਹੁੰ ਚੁਕੀ ਗਈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਸੰਭਾਲ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣਗੇ। ਜ਼ਿਆਦਾਤਰ ਪੈਦਲ, ਸਾਈਕਲ ਦੁਆਰਾ ਜਾਂ ਜਨਤਕ ਆਵਾਜਾਈ ਦੀ ਵਰਤੋਂ ਕਰਨਗੇ। ਪਾਣੀ ਬਰਬਾਦ ਕਰਨ ਤੋਂ ਪਰਹੇਜ਼ ਕਰਾਂਗੇ, ਕੂੜੇਦਾਨ ਦੇ ਡੱਬੇ ਤੋਂ ਇਲਾਵਾ ਕਿਤੇ ਹੋਰ ਕੂੜਾ ਨਹੀਂ ਸੁੱਟਣਗੇ। ਖਰੀਦਦਾਰੀ ਕਰਦੇ ਸਮੇਂ ਹਮੇਸ਼ਾ ਕੱਪੜੇ ਦਾ ਬੈਗ ਲੈ ਕੇ ਜਾਣਗੇ ਅਤੇ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਨਹੀਂ ਕਰਨਗੇ, ਇੱਕ ਵਾਰ ਵਰਤੋਂ ਹੋਣ ਵਾਲੇ (single use) ਪਲਾਸਟਿਕ, ਪੈਕੇਜ਼ਡ ਭੋਜਨ/ਵਸਤੂਆਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਦੀ ਕੋਸ਼ਿਸ਼ ਕਰਨਗੇ। ਨਵੇਂ ਰੁੱਖ ਲਗਾਉਣਗੇ ਅਤੇ ਪੌਦਿਆਂ ਦੀ ਦੇਖਭਾਲ ਕਰਨਗੇ। ਇਸ ਤਰ੍ਹਾਂ ਦੇ ਛੋਟੀਆਂ- ਛੋਟੀਆਂ ਪਰ ਮਹੱਤਵਪੂਰਨ ਕੋਸ਼ਿਸ਼ਾਂ ਦੇ ਰਾਹੀਂ ਅਸੀਂ ਇੱਕ ਸਾਫ-ਸੁਥਰੇ, ਸਿਹਤਮੰਦ ਤੇ ਬੇਹਤਰ ਸਥਾਈ ਭਵਿੱਖ ਵੱਲ ਵੱਧ ਸਕਦੇ ਹਾਂ।