News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

Students of Sanatan Dharma College bagged silver and bronze medals.

ਸਨਾਤਨ ਧਰਮ ਕਾਲਜ ਦੇ ਵਿਦਿਆਰਥੀਆਂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ।

(TTT): ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਪ੍ਰਧਾਨ ਸ੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਕਾਲਜ ਦੇ ਦੋ ਵਿਦਿਆਰਥੀਆਂ ਓਮ ਸਿਲੀ ਅਤੇ ਰਜਤ ਕੁਮਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਵਿਖੇ ਚੱਲ ਰਹੀ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ-2023 ਵਿੱਚ ਭਾਗ ਲਿਆ। ਜਿਸ ਵਿਚ ਓਮ ਸਿਲੀ ਨੇ ਕਾਤਾ ਵਿਚ ਚਾਂਦੀ ਦਾ ਤਗਮਾ ਅਤੇ ਵਿਅਕਤੀਗਤ ਕੁਮੀਤੇ ਵਿਚ ਕਾਂਸੇ ਦਾ ਤਗਮਾ ਅਤੇ ਰਜਤ ਕੁਮਾਰ ਨੇ ਕੁਮੀਤੇ ਵਿਚ ਕਾਂਸੇ ਦਾ ਤਗਮਾ ਹਾਸਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਹੇਮਾ ਸ਼ਰਮਾ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਮਨੀ ਸ਼ਰਮਾ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।