ਮਾਂ ਦਿਵਸ’ ‘ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਮਾਂ ਨੂੰ ਯਾਦ ਕਰ ਲਿਖੀਆਂ ਭਾਵੁਕ ਕਰ ਦੇਣ ਵਾਲੀਆਂ ਗੱਲਾਂ
(TTT)ਅੱਜ ਦੇਸ਼ ਭਰ ਵਿਚ ‘ਮਦਰਸ ਡੇਅ’ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਦਿਹਾੜੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਮਾਂ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਕੇ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਲਿਖੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਮਾਂ ਦਿਵਸ ਮੌਕੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਰੱਬ ਕਿਸੇ ਨੇ ਨਹੀਂ ਦੇਖਿਆ ਪਰ ਮਾਵਾਂ ਧਰਤੀ ਉੱਤੇ ਹਾਜ਼ਰ-ਨਾਜ਼ਰ ਰੱਬ ਦਾ ਰੂਪ ਹਨ। ਮਾਂ ਦਾ ਪਿਆਰ ਦੁਨੀਆ ਦੀ ਸਭ ਤੋਂ ਤਾਕਤਵਾਰ ਸ਼ਕਤੀ ਹੈ, ਜੋ ਆਪਣੇ ਬੱਚੇ ਨੂੰ ਅਸੀਮ ਸੰਭਾਵਨਾਵਾਂ ਨਾਲ ਭਰ ਦਿੰਦੀ ਹੈ। ਮੇਰੀ ਜ਼ਿੰਦਗੀ ਦੇ ਮਾਰਗ-ਦਰਸ਼ਨ ਵਿੱਚ ਵੀ ਸਭ ਤੋਂ ਵੱਧ ਯੋਗਦਾਨ ਮੇਰੇ ਮਾਤਾ ਜੀ ਦਾ ਹੀ ਰਿਹਾ ਹੈ, ਉਨ੍ਹਾਂ ਨੂੰ ਯਾਦ ਕਰਦਿਆਂ ਮੈਂ ਅੱਜ ਸੰਸਾਰ ਦੀਆਂ ਸਾਰੀਆਂ ਮਾਵਾਂ ਨੂੰ ‘ਮਾਂ ਦਿਵਸ ਮੁਬਾਰਕ।’ ਵਾਹਿਗੁਰੂ ਮਾਵਾਂ ਦੀ ਉਮਰ ਲੰਬੀ ਕਰੇ ਅਤੇ ਤੰਦਰੁਸਤੀਆਂ ਬਖ਼ਸ਼ੇ।