ਰਾਜਸਥਾਨ ‘ਚ ਇੱਕ ਹੋਰ ਗੁਰਸਿੱਖ ਕੁੜੀ ਨੂੰ ਪੇਪਰ ਦੇਣ ਤੋਂ ਰੋਕਿਆ, ਸੁਖਬੀਰ ਸਿੰਘ ਬਾਦਲ ਨੇ ਚੁੱਕੇ ਸਵਾਲ
(TTT)ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਨੂੰ ਪੇਪਰ ਦੇਣ ਤੋਂ ਰੋਕਿਆ ਗਿਆ ਹੈ, ਕਿਉਂਕਿ ਲੜਕੀ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਕਿਰਪਾਨ ਪਾ ਕੇ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਇੱਕ ਗੁਰਸਿੱਖ ਲੜਕੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।