ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਪ੍ਰਤਿਭਾ ਖੋਜ ਮੁਕਾਬਲਾ
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗ ਦਰਸ਼ਨ ਨਾਲ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਯੂਥ ਵੈਲਫੇਅਰ ਸਰਵਿਸਿਜ਼ ਅਤੇ ਕਲਚਰਲ ਅਫੇਅਰਸ ਕਮੇਟੀ ਦੇ ਇੰਚਾਰਜ ਪ੍ਰੋ.ਮੇਘਾ ਦੂਆ ਵੱਲੋਂ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵੱਖ- ਵੱਖ ਸੱਭਿਆਚਾਰਕ ਵੰਨਗੀਆਂ ਕਾਵਿ ਉਚਾਰਨ, ਗੀਤ , ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ, ਭੰਗੜਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸਦੇ ਨਾਲ ਹੀ ਆਫ ਸਟੇਜ ਆਇਟਮਾਂ ਜਿਹਨਾਂ ਵਿੱਚ ਪੇਟਿੰਗ, ਰੰਗੋਲੀ, ਮਹਿੰਦੀ, ਕਢਾਈ, ਮੌਲਿਕ ਸਾਹਿਤ ਸਿਰਜਣਾ, ਸੁੰਦਰ ਲਿਖਾਰੀ ਅਤੇ ਫੋਟੋਗ੍ਰਾਫੀ ਮੁਕਾਬਲਿਆਂ ਦੇ ਰਿਜਲਟ ਵੀ ਐਲਾਨੇ ਗਏ। ਪ੍ਰਿੰ. ਪ੍ਰਸ਼ਾਂਤ ਸੇਠੀ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਕਰਵਾਏ ਜਾਂਦੇ ਇਸ ਤਰ੍ਹਾਂ ਦੇ ਸੱਭਿਆਚਾਰਕ ਮੁਕਾਬਲੇ ਜਿੱਥੇ ਵਿਦਿਆਰਥੀਆਂ ਨੂੰ ਆਪਣੇ ਪੁਰਾਤਨ ਸੱਭਿਆਚਾਰ ਅਤੇ ਕਲਾਤਮਿਕਤਾ ਨਾਲ ਜੋੜਦੇ ਹਨ ਉੱਥੇ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਵੀ ਮੁਹੱਈਆ ਕਰਦੇ ਹਨ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਬੀ.ਸੀ.ਏ ਭਾਗ ਤੀਸਰਾ ਦੀ ਵਿਦਿਆਰਥਣ ਉਮੰਗ ਸੂਦ ਨੇ ਨਿਭਾਈ। ਇਸ ਪ੍ਰੋਗਰਾਮ ਵਿਚ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਮੇਘਾ ਦੂਆ ਨੇ ਧੰਨਵਾਦੀ ਸ਼ਬਦ ਕਹੇ ।