ਤਰਨਤਾਰਨ: ਘਰ ਦੇ ਬਾਹਰ ਫਾਇਰਿੰਗ ਕਰ ਕੇ ਬਦਮਾਸ਼ ਫਰਾਰ, ਜਾਂਚ ਵਿੱਚ ਜੁਟੀ ਪੁਲਿਸ

Date:

ਤਰਨਤਾਰਨ: ਘਰ ਦੇ ਬਾਹਰ ਫਾਇਰਿੰਗ ਕਰ ਕੇ ਬਦਮਾਸ਼ ਫਰਾਰ, ਜਾਂਚ ਵਿੱਚ ਜੁਟੀ ਪੁਲਿਸ

(TTT)ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਸਰਾਏ ਅਮਾਨਤ
ਖਾਂ ਵਿੱਚ ਸਥਿਤ ਇੱਕ ਘਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਹੁਣ ਪੁਲਿਸ ਬਣਦੀ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਪਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਆਪਣੇ ਘਰ ਬੈਠ ਕੇ ਖਾਣਾ ਖਾ ਰਿਹਾ ਸੀ। ਉਦੋਂ ਅਚਾਨਕ ਘਰ ਦੇ ਬਾਹਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਦੇਖਿਆ ਕਿ ਘਰ ਦੇ ਗੇਟ ‘ਤੇ ਤਿੰਨ ਗੋਲੀਆਂ ਦੇ ਨਿਸ਼ਾਨ ਸਨ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ- ਪਾਸ ਦੇ ਲੋਕ ਵੀ ਘਰਾਂ ਤੋਂ ਬਾਹਰ ਆ ਗਏ ਅਤੇ ਮੋਟਰਸਾਈਕਲ ਸਵਾਰ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਪਰਮਜੀਤ ਸਿੰਘ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਕਿਉਂਕਿ ਉਸ ਦੇ ਪਰਿਵਾਰ ਨੂੰ ਜਾਨ-ਮਾਲ ਦਾ ਖ਼ਤਰਾ ਹੈ। ਹਮਲਾਵਰਾਂ ਨੂੰ ਵੀ ਜਲਦੀ ਕਾਬੂ ਕੀਤਾ

Share post:

Subscribe

spot_imgspot_img

Popular

More like this
Related