ਗਣਿਤ ਦੀਆਂ ਲੰਮੀਆਂ ਕੈਲਕੁਲੇਸ਼ਨਾਂ ਨੂੰ ‘ਵੈਦਿਕ ਮੈਥੇਮੈਟਿਕਸ’ ਰਾਹੀਂ ਹੱਲ ਕਰਨ ਦੇ ਸਿਖਾਏ ਹੁਨਰ

Date:

ਗਣਿਤ ਦੀਆਂ ਲੰਮੀਆਂ ਕੈਲਕੁਲੇਸ਼ਨਾਂ ਨੂੰ ‘ਵੈਦਿਕ ਮੈਥੇਮੈਟਿਕਸ’ ਰਾਹੀਂ ਹੱਲ ਕਰਨ ਦੇ ਸਿਖਾਏ ਹੁਨਰ
-ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਦੇ ਉਪਰਾਲੇ ਦਾ 100 ਵਿਦਿਆਰਥੀਆਂ ਨੇ ਲਿਆ ਲਾਹਾ
ਹੁਸ਼ਿਆਰਪੁਰ, 12 ਸਤੰਬਰ (TTT ):

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਿਖੇ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਦੇ ਸਹਿਯੋਗ ਨਾਲ ਕੇਂਦਰੀ ਵਿਦਿਆਲਿਆ ਭੂੰਗਾ ਅਤੇ ਐਸ.ਏ.ਵੀ. ਜੈਨ-ਡੇ ਬੋਰਡਿੰਗ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਮੰਤਵ ਇਨ੍ਹਾਂ ਵਿਦਿਆਰਥੀਆਂ ਨੂੰ ‘ਵੈਦਿਕ ਮੈਥੇਮੈਟਿਕਸ’ ਤਕਨੀਕਾਂ ਸਿਖਾ ਕੇ ਗਣਿਤ ਦੀਆਂ ਲੰਮੀਆਂ ਕੈਲਕੁਲੇਸ਼ਨਾਂ ਨੂੰ ਸੁਖਾਲਾ ਅਤੇ ਤੇਜ਼ੀ ਨਾਲ ਹੱਲ ਕਰਨ ਵਿੱਚ ਮਦਦ ਕਰਨਾ ਹੈ। ਇਸ ਮੌਕੇ ਕਰੀਅਰ ਕਾਊਂਸਲਰ ਅਦਿੱਤਿਆ ਰਾਣਾ ਨੇ ਦੱਸਿਆ ਕਿ ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਇਕਾਗਰਤਾ ਅਤੇ ਫੋਕਸ ਨੂੰ ਬਿਹਤਰ ਬਣਾਉਣ ਵਿੱਚ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਮੱਸਿਆ ਹੱਲ ਕਰਨ ਦੇ ਹੁਨਰ ਨੂੰ ਵਿਕਸਿਤ ਕਰਨ ਵਿੱਚ, ਵਿਦਿਆਰਥੀਆਂ ਨੂੰ ਗਣਿਤ ਨੂੰ ਵਧੇਰੇ ਅਨੁਭਵੀ ਅਤੇ ਦਿਲਚਸਪ ਤਰੀਕੇ ਨਾਲ ਸਿੱਖਣ ਵਿੱਚ ਮਦਦ ਮਿਲੇਗੀ। ਇਸ ਉਪਰੰਤ ਅੰਕਿਤ ਕੁਕਰ, ਅਸਿਸਟੈਂਟ ਪ੍ਰੋਫੈਸਰ ਐਨਾਲੈਟੀਕਲ ਐਨਾਲਾਈਸਸ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਵਲੋਂ ਵਿਦਿਆਰਥੀਆਂ ਨੂੰ ਜਮ੍ਹਾਂ-ਘਟਾਓ, ਤਕਸੀਮ, ਗੁਣਾ, ਐਲ.ਸੀ.ਐਮ, ਐਚ.ਸੀ.ਐਫ ਅਤੇ ਗਣਿਤ ਦੀਆਂ ਹੋਰ ਮੁਢਲੀਆਂ ਕੈਲਕੁਲੇਸ਼ਨਾਂ ਨੂੰ  ‘ਵੈਦਿਕ ਮੈਥੇਮੈਟਿਕਸ’   ਦੀ ਵਰਤੋਂ ਨਾਲ ਹੱਲ ਕਰਨ ਦੇ ਹੁਨਰ ਸਿਖਾਏ ਗਏ।  ਵਰੁਣ ਨਈਅਰ, ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਨੇ ਦੱਸਿਆ ਕਿ ਉਪਰੋਕਤ ਤਕਨੀਕਾਂ ਨਾਲ ਔਖੀਆਂ ਤੋਂ ਔਖੀਆਂ ਕੈਲਕੁਲੇਸ਼ਨਾਂ ਵੀ ਬਹੁਤ ਸਰਲਤਾ ਅਤੇ ਤੇਜ਼ੀ ਨਾਲ ਕੀਤੀਆਂ ਜਾ ਸਕਦੀਆਂ ਹਨ।

ਇਸ ਵਿਸ਼ੇਸ਼ ਵਰਕਸ਼ਾਪ ਪ੍ਰੋਗਰਾਮ ਵਿਚ ਕੇਂਦਰੀ ਵਿਦਿਆਲਿਆ ਭੂੰਗਾ ਅਤੇ ਐਸ.ਏ.ਵੀ. ਜੈਨ-ਡੇ ਬੋਰਡਿੰਗ ਸਕੂਲ ਹੁਸ਼ਿਆਰਪੁਰ ਦੇ ਸਟਾਫ ਮੈਂਬਰ ਤੇ ਤਕਰੀਬਨ 100 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ।

Share post:

Subscribe

spot_imgspot_img

Popular

More like this
Related

सनातन धर्म कॉलेज, होशियारपुर का बी.सी.ए पांचवें सेमेस्टर का परिणाम उत्कृष्ट रहा।

  पंजाब यूनिवर्सिटी, चंडीगढ़ द्वारा घोषित नतीजों में सनातन...

ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਸਰਵੋਤਮ ਚੋਣ ਅਮਲੇ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ

ਹੁਸ਼ਿਆਰਪੁਰ, 24 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ’ਚ ਮਨਾਇਆ...