ਪੰਜਾਬ ਤੇ ਚੰਡੀਗੜ੍ਹ ਦੀਆਂ ਸਰਕਾਰਾਂ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੀ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਮੋਡ ਵਿੱਚ ਆ ਗਈ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਅਤੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਉਨ੍ਹਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ਿਆਂ ਦੇ ਖੱਡ ਵਿੱਚ ਧੱਕ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 12 ਵੱਖ-ਵੱਖ ਮਾਮਲਿਆਂ ਵਿੱਚ 29 ਲੋਕਾਂ ਨੂੰ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨਸ਼ਾ ਮੁਕਤ ਭਾਰਤ ਬਣਾਉਣ ਲਈ ਜਾਂਚ ਜਾਰੀ ਰੱਖੇਗੀ।
