ਕੌਂਸਲ ਮੁਲਾਜ਼ਮਾਂ ਨੇ ਸਰਕਾਰੀ ਜ਼ਮੀਨ ਤੋਂ ਕਬਜ਼ਾ ਹਟਾਇਆ

Date:

ਕੌਂਸਲ ਮੁਲਾਜ਼ਮਾਂ ਨੇ ਸਰਕਾਰੀ ਜ਼ਮੀਨ ਤੋਂ ਕਬਜ਼ਾ ਹਟਾਇਆ

(TTT)ਨਵੇਂ ਉਸਾਰੇ ਜਾ ਰਹੇ ਬਹਾਵਲਪੁਰ ਭਵਨ ਨੇੜੇ ਇੱਕ ਵਿਅਕਤੀ ਵੱਲੋਂ ਸਰਕਾਰੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਕਾਰਜਸਾਧਕ ਅਫਸਰ ਬਰਜਿੰਦਰ ਸਿੰਘ ਦੀ ਅਗਵਾਈ ’ਚ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਹਟਾ ਦਿੱਤਾ ਅਤੇ ਉਸ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਕਾਰਜਸਾਧਕ ਅਫਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਉਸਾਰੇ ਜਾ ਰਹੇ ਬਹਾਵਲਪੁਰ ਭਵਨ ਦੇ ਨਾਲ ਸੁਖਦੇਵ ਸਿੰਘ ਵੱਲੋਂ ਨਾਜਾਇਜ਼ ਤੌਰ ’ਤੇ ਉਸਾਰੀ ਕਰਕੇ ਮਕਾਨ ਬਣਾਇਆ ਜਾ ਰਿਹਾ ਸੀ। ਇਹ ਜ਼ਮੀਨ ਨਗਰ ਕੌਂਸਲ ਦੀ ਮਾਲਕੀ ਹੈ। ਉਕਤ ਵਿਅਕਤੀ ਵੱਲੋਂ ਛੁੱਟੀਆਂ ਦਾ ਲਾਹਾ ਲੈ ਕੇ ਕਈ ਦਿਨਾਂ ਤੋਂ ਉਸਾਰੀ ਕਰ ਕੇ ਨੀਂਹਾਂ ਵਿੱਚ ਮਿੱਟੀ ਪਾਈ ਜਾ ਰਹੀ ਸੀ ਜਿਸ ਨੂੰ ਮੰਗਲਵਾਰ ਸਵੇਰੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਉਹ ਉਸਾਰਿਆ ਗਿਆ ਢਾਂਚਾ ਢਾਹ ਕੇ ਕਬਜ਼ਾ ਹਟਾ ਦਿੱਤਾ। ਉਨ੍ਹਾਂ ਅਗੇ ਦਸਿਆ ਕਿ ਉਕਤ ਵਿਅਕਤੀ ਨੂੰ ਧਾਰਾ 172 ਏ ਤਹਿਤ ਨੋਟਿਸ ਵੀ ਭੇਜਿਆ ਗਿਆ ਹੈ

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...