ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪ੍ਰਗਟਾਇਆ ਪੂਰਨ ਭਰੋਸਾ

Date:

ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪ੍ਰਗਟਾਇਆ ਪੂਰਨ ਭਰੋਸਾ

(TTT)ਯੂਥ ਅਕਾਲੀ ਦਲ (Youth Akali Dal) ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਸਿਰਫ ਉਹ ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ।
ਯੂਥ ਅਕਾਲੀ ਦਲ ਨੇ ਇਕ ਮਤ ਵਿਚ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਅਤੇ ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵੱਕਾਰ ਨਾਲ ਸਮਝੌਤਾ ਨਾ ਕਰਨ ’ਤੇ ਅਕਾਲੀ ਦਲ ਪ੍ਰਧਾਨ ਦੀ ਸ਼ਲਾਘਾ ਕੀਤੀ। ਯੂਥ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਸਿਖ਼ਰਲੀ ਲੀਡਰਸ਼ਿਪ ਦੇ ਇਕ ਹਿੱਸੇ ਵੱਲੋਂ ਭਾਰੀ ਦਬਾਅ ਬਣਾਉਣ ਦੇ ਬਾਵਜੂਦ ਭਾਜਪਾ ਨਾਲ ਸਮਝੌਤਾ ਕਰਨ ਤੋਂ ਨਾਂਹ ਕਰਨ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਸਿਖਰਲੀ ਲੀਡਰਸ਼ਿਪ ਦਾ ਇਹ ਇਕ ਹਿੱਸਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਵਾਸਤੇ ਪਾਰਟੀ ਦੇ ਸਿਧਾਂਤਾਂ ਦੀ ਕੁਰਬਾਨੀ ਦੇ ਕੇ ਭਾਜਪਾ ਨਾਲਸਮਝੌਤਾ ਕਰਨਾ ਚਾਹੁੰਦਾ ਸੀ।

Share post:

Subscribe

spot_imgspot_img

Popular

More like this
Related

सरकारी कॉलेज, होशियारपुर में धूमधाम से मनाई गई बसंत पंचमी

होशियारपुर: सरकारी कॉलेज, होशियारपुर में बसंत पंचमी का पर्व...

श्री सनातन धर्म संस्कृत कॉलेज में उपनयन संस्कार का आयोजन

होशियारपुर 1 फरवरी (बजरंगी पांडेय ):श्री सनातन धर्म सभा...