17 ਅਪ੍ਰੈਲ ਨੂੰ ਵਾਹਗਾ ਸਰਹੱਦ ਉਤੇ ਹੋ ਰਹੀ ਵੱਡੀ ਕਾਨਫਰੰਸ ਵਿਚ ਸਮੁੱਚੇ ਪੰਜਾਬੀ ਅਤੇ ਸਿੱਖ ਕੌਮ ਸਮੂਲੀਅਤ ਕਰੇ -ਸਿੰਗੜੀਵਾਲਾ

Date:

ਹੁਸਿਆਰਪੁਰ, 15 ਅਪ੍ਰੈਲ ( ਨਵਨੀਤ ਸਿੰਘ ਚੀਮਾ ):- ਭਾਵੇਂ ਸਰਕਾਰ ਸੈਟਰ ਦੀ ਹੋਵੇ ਜਾਂ ਪੰਜਾਬ ਸੂਬੇ ਦੀ, ਦੋਵੇਂ ਸਰਕਾਰਾਂ ਵੱਲੋ ਜਿੰਮੀਦਾਰਾਂ, ਮਜਦੂਰਾਂ, ਟਰਾਸਪੋਰਟਰਾਂ ਦੀ ਮਾਲੀ ਹਾਲਤ ਨੂੰ ਬਿਹਤਰ ਬਣਾਉਣ ਵਿਚ ਆਉਣ ਵਾਲੀਆ ਮੁਸਕਿਲਾਂ ਅਤੇ ਤਕਲੀਫਾਂ ਨੂੰ ਦੂਰ ਕਰਨ ਦੀ ਨਾ ਤਾਂ ਸੰਜੀਦਗੀ ਹੁੰਦੀ ਹੈ ਕਿਉਂਕਿ ਦੋਵੇ ਸਰਕਾਰਾਂ ਕੇਵਲ ਤੇ ਕੇਵਲ ਆਪਣੇ ਸਿਆਸੀ ਮਕਸਦਾਂ ਨੂੰ ਮੁੱਖ ਰੱਖਕੇ ਇਥੋ ਦੇ ਨਿਵਾਸੀਆ ਨੂੰ ਗੁੰਮਰਾਹ ਕਰਨ ਵਿਚ ਹੀ ਮਸਰੂਫ ਰਹਿੰਦੀਆ ਹਨ । ਇਹੀ ਵਜਹ ਹੈ ਕਿ ਪੰਜਾਬ ਸੂਬੇ, ਇਥੋ ਦੇ ਨਿਵਾਸੀਆ, ਜਿੰਮੀਦਾਰਾਂ, ਮਜਦੂਰਾਂ ਨੂੰ ਲੰਮੇ ਸਮੇ ਤੋ ਦਰਪੇਸ ਆ ਰਹੀਆ ਮੁਸਕਿਲਾਂ ਦਾ ਅੱਜ ਤੱਕ ਹੱਲ ਨਹੀ ਹੋ ਸਕਿਆ । ਅਸੀ ਇਨ੍ਹਾਂ ਵੱਡੀਆ ਮੁਸਕਿਲਾਂ ਨੂੰ ਮੁੱਖ ਰੱਖਕੇ 17 ਅਪ੍ਰੈਲ ਨੂੰ ਵਾਹਗਾ ਸਰਹੱਦ ਉਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਕਾਨਫਰੰਸ ਕਰਨ ਜਾ ਰਹੇ ਹਾਂ ਤਾਂ ਕਿ ਕਿਸਾਨ-ਖੇਤ ਮਜਦੂਰ, ਆੜਤੀਏ, ਟਰਾਸਪੋਰਟਰ ਅਤੇ ਪੰਜਾਬ ਦੀ ਆਰਥਿਕਤਾ ਤੇ ਬੇਰੁਜਗਾਰੀ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆ ਦੀ ਸਹੀ ਪਹੁੰਚ ਅਪਣਾਕੇ ਇਨ੍ਹਾਂ ਨੂੰ ਹੱਲ ਕਰਵਾਉਣ ਵੱਲ ਵੱਧਣ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਮਜਬੂਤ ਕਰਨ ਵਿਚ ਯੋਗਦਾਨ ਪਾ ਸਕੀਏ ਅਤੇ ਸਰਹੱਦਾਂ ਖੁੱਲਵਾਕੇ ਪੰਜਾਬ ਦੇ ਜਿੰਮੀਦਾਰ ਅਤੇ ਵਪਾਰੀ ਦੋਵਾਂ ਦੀਆਂ ਉਤਪਾਦ ਵਸਤਾਂ ਨੂੰ ਅਰਬ ਮੁਲਕਾਂ, ਮੱਧ ਏਸੀਆ, ਰੂਸ ਤੱਕ ਭੇਜਕੇ ਉਨ੍ਹਾਂ ਦੀ ਸਹੀ ਕੀਮਤ ਪ੍ਰਾਪਤ ਕਰਨ ਦੇ ਸਮਰੱਥ ਹੋ ਸਕੀਏ । ਇਸ ਲਈ 17 ਅਪ੍ਰੈਲ ਨੂੰ ਸਮੁੱਚੇ ਪੰਜਾਬੀ ਤੇ ਸਿੱਖ ਕੌਮ ਵਾਹਗਾ ਸਰਹੱਦ ਤੇ ਸਮੂਲੀਅਤ ਕਰਨ ਦੀ ਆਪਣੀ ਇਨਸਾਨੀ ਜਿੰਮੇਵਾਰੀ ਨਿਭਾਉਣ ।”ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰੈਸ ਕਾਨਫਰੰਸ ਚ’ ਸਮੁੱਚੇ ਪੰਜਾਬ ਦੇ ਵਰਗਾਂ ਦੀ ਆਰਥਿਕਤਾ ਤੇ ਸਮਾਜਿਕ ਹਾਲਾਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰ ਲਈ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਖੋਲਣ ਅਤੇ ਇਥੋ ਦੀ ਬੇਰੁਜਗਾਰੀ ਨੂੰ ਕਾਫੀ ਹੱਦ ਤੱਕ ਹੱਲ ਕਰਨ ਦੇ ਆਦੇਸ ਅਧੀਨ 17 ਅਪ੍ਰੈਲ ਨੂੰ ਵਾਹਗਾ ਸਰਹੱਦ ਦੇ ਰੱਖੀ ਗਈ ਕਾਨਫਰੰਸ ਵਿਚ ਪਹੁੰਚਣ ਦੀ ਜੋਰਦਾਰ ਗੁਜਾਰਿਸ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਜਦੋ ਪਾਕਿਸਤਾਨ ਵਿਚ ਇਸ ਸਮੇ ਨਵੀ ਆਈ ਕਣਕ ਦੀ ਫ਼ਸਲ ਦੀ ਕੀਮਤ 3400 ਰੁਪਏ ਪ੍ਰਤੀ ਕੁਇੰਟਲ ਹੈ ਤਾਂ ਇਥੇ 2400 ਰੁਪਏ ਪ੍ਰਤੀ ਕੁਇੰਟਲ ਐਲਾਨਕੇ ਸੈਟਰ ਤੇ ਪੰਜਾਬ ਦੀਆਂ ਸਰਕਾਰਾਂ ਵੱਲੋ ਇਥੋ ਦੇ ਨਿਵਾਸੀਆ ਨਾਲ ਵੱਡੀ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਹ ਮੰਗ ਕਰਦਾ ਹੈ ਕਿ ਕਿਸਾਨ-ਮਜਦੂਰ, ਆੜਤੀਏ, ਟਰਾਸਪੋਰਟਰ ਆਦਿ ਸਭ ਦੀਆਂ ਮੁਸਕਿਲਾਂ ਨੂੰ ਮੁੱਖ ਰੱਖਦੇ ਹੋਏ ਕਣਕ ਦੀ ਫਸਲ ਆਉਣ ਨਾਲ ਹੀ ਇਹ ਜਿੰਮੇਵਾਰੀਆ ਸੰਜੀਦਗੀ ਨਾਲ ਪੂਰੀਆ ਹੋਣ ਅਤੇ ਦੋਵੇ ਸਰਕਾਰਾਂ ਪੰਜਾਬ ਦੀ ਸਰਹੱਦ ਨਾਲ ਲੱਗਦੀਆ ਸਰਹੱਦਾਂ ਨੂੰ ਵਪਾਰ ਲਈ ਖੋਲਕੇ ਇਨ੍ਹਾਂ ਮੁਸਕਿਲਾਂ ਨੂੰ ਹੱਲ ਕਰਨ ਵਿਚ ਸਹਾਈ ਬਣਨ ਤਾਂ ਕਿ ਪੰਜਾਬ ਤੇ ਪੰਜਾਬੀਆ ਦੀ ਆਰਥਿਕਤਾ ਮਜਬੂਤ ਹੋ ਸਕੇ ਇਸ ਸਮੇਂ ਹਰਵਿੰਦਰ ਸਿੰਘ ਹੀਰਾ, ਕਰਨੈਲ ਸਿੰਘ ਲਵਲੀ, ਮੌਲਵੀ ਖਲੀਲ ਅਹਿਮਦ, ਜਗਜੀਤ ਸਿੰਘ ਬੱਤਰਾ,ਅਮਰਜੀਤ ਸਿੰਘ ਗੋਕਲ ਨਗਰ, ਜਸਵਿੰਦਰ ਪਾਲ ਸਾਬਕਾ ਸਰਪੰਚ, ਅਮਰਦਾਸ ਲਾਡੀ, ਗੌਰਵ ਮੱਲ,ਮਲਕੀਅਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here
Captcha verification failed!
CAPTCHA user score failed. Please contact us!

Share post:

Subscribe

spot_imgspot_img

Popular

More like this
Related

आज जिला संघर्ष कमेटी की मीटिंग

(TTT)आज जिला संघर्ष कमेटी की मीटिंग में जिला अध्यक्ष...