ਸਨਾਤਨ ਧਰਮ ਕਾਲਜ਼ ਹੁਸ਼ਿਆਰਪੁਰ ਵਿਖੇ ਮਨਾਇਆ ਤੀਆਂ ਦਾ ਤਿਉਹਾਰ।
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਯੂਥ ਵੈਲਫੇਅਰ ਸਰਵਿਸਿਜ਼ ਅਤੇ ਕਲਚਰਲ ਅਫੇਅਰਸ ਕਮੇਟੀ ਦੇ ਇੰਚਾਰਜ ਪ੍ਰੋ. ਮੇਘਾ ਦੂਆ ਵੱਲੋਂ ਤੀਆਂ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਗਿੱਧਾ, ਭੰਗੜਾ, ਗਰੁੱਪ ਡਾਂਸ, ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਭਿਆਚਾਰਕ ਮੁਕਾਬਲਾ ਵੀ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਜੇਤੂ ਮੁਟਿਆਰਾਂ ਵਿਚੋਂ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਰਾਧਿਕਾ ਅਰੋੜਾ ਨੂੰ ‘ਤੀਆਂ ਦੀ ਰਾਣੀ’ ਖਿਤਾਬ ਅਤੇ ਸ੍ਰਿਸ਼ਟੀ ਗੁਪਤਾ ਨੂੰ ਵੰਗਾਂ ਦੀ ਰਾਣੀ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਆਈ.ਵੀ. ਵਾਈ ਹਸਪਤਾਲ ਤੋਂ ਇਸਤਰੀ ਰੋਗਾਂ ਦੇ ਮਾਹਿਰ ਡਾ. ਦੀਪਾ ਕਪੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਹਨਾਂ ਨੇ ਇਸ ਮੌਕੇ ਸਾਰਿਆਂ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਔਰਤਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਜਾਣੂ ਕਰਾਉਂਦਿਆਂ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ। ਕਾਲਜ ਸਟਾਫ ਵੱਲੋਂ ਮੁੱਖ ਮਹਿਮਾਨ ਡਾ. ਦੀਪਾ ਕਪੂਰ ਨੂੰ ਪੰਜਾਬੀ ਸੱਭਿਆਚਾਰ ਦੀ ਨੁਮਾਇੰਦਗੀ ਕਰਦੀ ਸੁਗ਼ਾਤ ਫੁਲਕਾਰੀ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਮਨਵੀਰ ਕੌਰ ਅਤੇ ਦਿਲਪ੍ਰੀਤ ਕੌਰ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ।