ਡੇਅਰੀ ਵਿਕਾਸ ਵਿਭਾਗ ਵੱਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 2 ਸਤੰਬਰ ਤੋਂ

Date:

ਡੇਅਰੀ ਵਿਕਾਸ ਵਿਭਾਗ ਵੱਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 2 ਸਤੰਬਰ ਤੋਂ

ਹੁਸ਼ਿਆਰਪੁਰ, 27 ਅਗਸਤ:(TTT) ਡੇਅਰੀ ਵਿਕਾਸ ਵਿਭਾਗ,ਪੰਜਾਬ ਵੱਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 2 ਸਤੰਬਰ 2024 ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ,ਖਾਧ-ਖੁਰਾਕ,ਨਸਲ ਸੁਧਾਰ,ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵੱਲੋਂ ਕੀਤੀ ਜਾਵੇਗੀ।ਇਸ ਸਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ(ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਵਿਚ ਹੋਵੇ, ਪੰਜਵੀਂ ਪਾਸ ਹੋਵੇ,ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ 30 ਅਗਸਤ 2024 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ,ਯੋਗਤਾ ਸਰਟੀਫਿਕੇਟ,ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2, 5 ਅਤੇ 10 ਦੁਧਾਰੂ ਪਸ਼ੂਆਂ ਦੀ ਖ਼ਰੀਦ ‘ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਿਭਾਗ ਵੱਲੋਂ ਐਨ.ਐਲ.ਐਮ ਸਕੀਮ ਅਧੀਨ ਦੁਧਾਰੂ ਪਸ਼ੂਆਂ ਦੇ ਬੀਮੇ ‘ਤੇ 70 ਫੀਸਦੀ ਤੱਕ ਸਬਸਿਡੀ ਦਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025, 98722-77136 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...

फार्माविज़न (एबीवीपी) होशियारपुर द्वारा “स्वामी विवेकानंद का जीवन” विषय पर संगोष्ठी

फार्माविज़न के तत्वावधान में एबीवीपी होशियारपुर द्वारा "स्वामी विवेकानंद का जीवन" विषय...

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...