ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 8 ਮਾਰਚ ਨੂੰ

Date:

ਹੁਸ਼ਿਆਰਪੁਰ, 1 ਮਾਰਚ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ ਮਿਤੀ 8 ਮਾਰਚ, 2025 ਨੂੰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਕੌਮੀ ਲੋਕ ਅਦਾਲਤ ਵਿੱਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ, ਕ੍ਰਿਮੀਨਲ ਕੰਪਾਊਂਡਏਬਲ ਕੇਸ, ਮਾਲੀਆ ਕੇਸ, ਟ੍ਰੈਫਿਕ ਚਲਾਨ, 138 ਨੈਗੋਸ਼ੀਏਬਲ ਇੰਸਟ੍ਰੂਮੈਂਟ ਐਕਟ, ਪਰਿਵਾਰਕ ਮਾਮਲੇ, ਲੇਬਰ ਮਾਮਲੇ, ਬੈਂਕ ਕੇਸ, ਟੈਲੀਕਾਮ ਕੰਪਨੀਆਂ ਦੇ ਕੇਸ, ਮਾਲੀਆ ਕੇਸ ਅਤੇ ਹੋਰ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿੱਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸਾ ਨੂੰ ਸੁਣਿਆ ਜਾਵੇਗਾ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਲਗਾਈ ਜਾ ਰਹੀ ਹੈ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਸ ਕੌਮੀ ਲੋਕ ਅਦਾਲਤ ਰਾਹੀ ਕਰਵਾ ਕੇ ਲਾਭ ਪ੍ਰਾਪਤ ਕਰਨ।ਉਨ੍ਹਾਂ ਅਦਾਲਤਾਂ ਵਿੱਚ ਭੁਗਤਾਏ ਜਾਣ ਵਾਲੇ ਟਰੈਫਿਕ ਚਲਾਨਾਂ ਦੀ ਜਾਣਕਾਰੀ ਲਈ ਇਹ ਦੱਸਿਆ ਜਾਦਾ ਹੈ ਕਿ ਜਿਸ ਵਿਅਕਤੀ ਦਾ ਟਰੈਫਿਕ ਚਲਾਨ ਅਦਾਲਤ ਵਿੱਚ ਲੱਗਿਆ ਹੋਵੇ ਅਤੇ ਉਹ 8 ਮਾਰਚ ਦੀ ਕੌਮੀ ਲੋਕ ਅਦਾਲਤ ਵਿੱਚ ਰੱਖੇ ਜਾਣ ਦੀ ਜਾਣਕਾਰੀ ecourts.gov.in ਦੀ ਵੈਬਸਾਇਟ ’ਤੇ ਜਾ ਕੇ ਆਪਣਾ ਸਟੇਟ ਅਤੇ ਜ਼ਿਲ੍ਹੇ ਦਾ ਨਾਮ ਭਰੇਗਾ ਤਾਂ ਫਿਰ ਉਸ ਤੋ ਬਾਅਦ ਪਾਰਟੀ ਦਾ ਨਾਮ ਅਤੇ ਚਲਾਨ ਨੰਬਰ ਲਿਖਿਆ ਆਵੇਗਾ ਜਿਸ ਨਾਲ ਆਪ ਨੂੰ ਟਰੈਫਿਕ ਚਲਾਨ ਕਿਸ ਅਦਾਲਤ ਵਿੱਚ ਹੈ ਸਬੰਧੀ ਜਾਣਕਾਰੀ ਮਿਲ ਜਾਵੇਗੀ

Share post:

Subscribe

spot_imgspot_img

Popular

More like this
Related

गांव थेंदा चिपड़ा की छात्रा गुरलीन कौर ने एनएमएमएस परीक्षा पास करके चमकाया क्षेत्र का नाम

होशियारपुर /दलजीत अजनोहा सरकारी मिडिल स्कूल थेंदा चिपड़ा की...

नवनियुक्त शिक्षकों को पदभार ग्रहण करने पर सम्मानित किया गया।

होशियारपुर/दलजीत अजनोहा राजकीय अध्यापक संघ एवं पुरानी पेंशन बहाली...

होशियारपुर पुलिस ने विभिन्न मामलों में संलिप्त आरोपियों को किया गिरफ्तार

होशियारपुर/दलजीत अजनोहा श्री संदीप कुमार मलिक आईपीएस पुलिस जिला...

ਹੁਸ਼ਿਆਰਪੁਰ ਦੇ ਸਕਸ਼ਮ ਵਸ਼ਿਸ਼ਟ ਨੇ ਸੀ.ਏ.ਜੀ. ਦੀ ਕੌਮੀ ਪ੍ਰੀਖਿਆ ‘ਚ ਪਹਿਲਾ ਸਥਾਨ ਹਾਸਲ ਕਰ ਇਤਿਹਾਸ ਰਚਿਆ

 ਹੁਸ਼ਿਆਰਪੁਰ ਦੇ 20 ਸਾਲਾ ਸਕਸ਼ਮ ਵਸ਼ਿਸ਼ਟ ਨੇ ਸਰਟੀਫਿਕੇਟ ਕੋਰਸ...