News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਰਕਾਰ ਕੋਲ ਹੁਣ ਕੋਈ ਬਦਲ ਨਹੀਂ…’ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਵਕੀਲ ਦਾ ਵੱਡਾ ਬਿਆਨ

ਸਰਕਾਰ ਕੋਲ ਹੁਣ ਕੋਈ ਬਦਲ ਨਹੀਂ…’ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਵਕੀਲ ਦਾ ਵੱਡਾ ਬਿਆਨ

(TTT)ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਹੈ ਕਿ ਸਰਕਾਰ ਨੂੰ ਜਨਤਾ ਦੇ ਸਮਰਥਨ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਦੇਣੀ ਪਵੇਗੀ। ਉਨ੍ਹਾਂ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ।
ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਕੋਸ਼ਿਸ਼ਾਂ ਪੰਜਾਬ ‘ਚੋਂ ਨਸ਼ੇ ਦੇ ਖਾਤਮੇ ‘ਤੇ ਕੇਂਦਰਿਤ ਹਨ। ਉਨ੍ਹਾਂ ਨੇ ਜ਼ਮਾਨਤ ਦੀ ਪੈਰਵੀ ‘ਤੇ ਜ਼ੋਰ ਦਿੰਦੇ ਹੋਏ ਭਵਿੱਖ ਦੀ ਕਾਨੂੰਨੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਭਾਜਪਾ ਅਤੇ ‘ਆਪ’ ਸਰਕਾਰਾਂ ਜਨਤਾ ਦੇ ਸਮਰਥਨ ਸਦਕਾ ਸਿੰਘ ਨੂੰ ਰਾਹਤ ਦੇਣ ਲਈ ਮਜਬੂਰ ਹੋਣਗੀਆਂ।