ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
(TTT)ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ’ਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ’ਚ ਵੱਧ ਨਮੀ ਕਾਰਨ ਛਰਾਟੇ ਪੈ ਸਕਦੇ ਹਨ। ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
2 ਪਿੰਡ ਬੁੱਟਰ ਸ਼ਰੀਂਹ ਨੇੜੇ ਤੜਕਸਾਰ ਭਿਆਨਕ ਹਾਦਸਾ ਹੋਣ ਦੀ ਖ਼ਬਰ ਹੈ। ਬਠਿੰਡਾ-ਮੁਕਤਸਰ ਸੜਕ ‘ਤੇ ਇੱਕ ਅਲਟੋ ਕਾਰ ਦੇ ਦਰੱਖਤ ‘ਚ ਵੱਜਣ ਕਾਰਨ 4 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਕਾਰ ਸਵਾਰ ਇੱਕੋ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਸਵਾਰ ਮੈਂਬਰਾਂ ‘ਚ ਮਾਤਾ-ਪਿਤਾ ਤੇ ਪੁੱਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਕਾਰ ਵਿੱਚ 5 ਲੋਕ ਸਵਾਰ ਦੱਸੇ ਜਾ ਰਹੇ ਹਨ।