
ਹੁਸ਼ਿਆਰਪੁਰ, 11 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 43, ਮੁਹੱਲਾ ਕਮਾਲਪੁਰ ਵਿਖੇ 17.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੇਰੀ ਵਾਲੇ ਚੌਕ ਨਿਰਮਾਣ ਕਾਰਜ਼ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ। ਇਸ ਚੌਕ ਦਾ ਹਲਕੇ ਵਿਚ ਧਾਰਮਿਕ ਮਹੱਤਵ ਬਹੁਤ ਗਹਿਰਾ ਹੈ ਅਤੇ ਇਹ ਕਈ ਧਾਰਮਿਕ ਸਮਾਗਮਾਂ ਦਾ ਕੇਂਦਰ ਰਿਹਾ ਹੈਇਸ ਮੌਕੇ ਵਿਧਾਇਕ ਜਿੰਪਾ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਿਚ 35 ਕਰੋੜ ਰੁਪਏ ਦੇ ਵਿਕਾਸ ਕਾਰਜ ਪੂਰੇ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰਵਾਸੀਆਂ ਨੂੰ ਆਧੁਨਿਕ ਸੁਵਿਧਾਵਾਂ ਪ੍ਰਦਾਨ ਕਰਨਾ ਅਤੇ ਸ਼ਹਿਰ ਦੇ ਸਮੁਚੇ ਵਿਕਾਸ ਨੂੰ ਬੜ੍ਹਾਵਾ ਦੇਣਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਦਾ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਬਜਵਾੜਾ ਵਿਚ ਸੀਵਰੇਜ਼ ਪਾਈਪ ਲਾਈਨ ਵਿਛਾਉਣ ਦਾ ਕੰਮ ਵੀ ਹੋ ਰਿਹਾ ਹੈ ਜੋ ਪੇਂਡੂ ਹਲਕੇ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਜੋੜਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ|ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਕੌਂਸਲਰ ਆਸ਼ਾ ਦੱਤਾ, ਅਮਰਜੀਤ ਸ਼ਰਮਾ, ਵਿਨੇ ਖੰਨਾ ਅਤੇ ਹਰਮਨਜੀਤ ਸਿੰਘ ਵਾਲੀਆ ਸਮੇਤ ਕਈ ਪਤਵੰਤੇ ਵਿਅਕਤੀਆਂ ਮੌਜੂਦ ਸਨ।
