News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਿੰਡ ਮਹਿਰੋਵਾਲ ਤੋਂ ਬਿੰਜੋ ਤੱਕ 60 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਲਿੰਕ ਸੜਕ : ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ।

ਪਿੰਡ ਮਹਿਰੋਵਾਲ ਤੋਂ ਬਿੰਜੋ ਤੱਕ 60 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਲਿੰਕ ਸੜਕ : ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ।

ਮੇਰੀ ਜ਼ਿੰਦਗੀ ਦਾ ਹਰ ਪਲ ਜਨਤਾ ਨੂੰ ਸਮਰਪਿਤ : ਡਾ: ਇਸ਼ਾਂਕ ਚੱਬੇਵਾਲ

(TTT) ਹੁਸ਼ਿਆਰਪੁਰ, ਪਿੰਡ ਮਹਿਰੋਵਾਲ ਅਤੇ ਪਿੰਡ ਬਿੰਜੋ ਵਿਚਕਾਰ ਸੰਪਰਕ ਨੂੰ ਬਿਹਤਰ ਬਣਾਉਣ ਲਈ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਹਿਮ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਵੱਲੋਂ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ.ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਨਵਾਂ ਕਦਮ ਪੁੱਟਿਆ ਜਾਵੇਗਾ। ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪਿੰਡਾਂ ਨੂੰ ਸੜਕਾਂ ਨਾਲ ਜੋੜਨਾ ਉਨ੍ਹਾਂ ਦੀ ਪਹਿਲ ਰਹੀ ਹੈ ਕਿਉਂਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਚੰਗੀਆਂ ਸੜਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਆਸਾਨੀ ਨਾਲ ਮਿਲ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੜਕ ਮਹਿਰੋਵਾਲ ਅਤੇ ਬਿੰਜੋ ਦੇ ਪਿੰਡਾਂ ਨੂੰ ਹੀ ਨਹੀਂ ਜੋੜੇਗੀ ਸਗੋਂ ਸਮੁੱਚੇ ਇਲਾਕੇ ਦੇ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ। ਸਾਂਸਦ ਨੇ ਵਾਅਦਾ ਕੀਤਾ ਕਿ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਇਸ ਦਾ ਲਾਭ ਮਿਲ ਸਕੇ ਇਸ ਮੌਕੇ ਨੌਜਵਾਨ ਆਗੂ ਡਾ.ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਮੇਰੀ ਜ਼ਿੰਦਗੀ ਦਾ ਹਰ ਪਲ ਜਨਤਾ ਨੂੰ ਸਮਰਪਿਤ ਹੈ। ਉਨ੍ਹਾਂ ਜਨਤਾ ਨਾਲ ਵਾਅਦਾ ਕੀਤਾ ਕਿ ਉਹ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਹਰ ਸੰਭਵ ਯਤਨ ਕਰਨਗੇ ਤਾਂ ਜੋ ਇਲਾਕੇ ਦਾ ਹਰ ਪਿੰਡ ਅਤੇ ਹਰ ਘਰ ਵਿਕਾਸ ਦੀ ਇਸ ਯਾਤਰਾ ਦਾ ਹਿੱਸਾ ਬਣ ਸਕੇ। ਡਾ.ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਪਹਿਲ ਹਮੇਸ਼ਾ ਹੀ ਲੋਕ ਸੇਵਾ ਰਹੀ ਹੈ ਅਤੇ ਉਹ ਇਸ ਪਰੰਪਰਾ ਨੂੰ ਅੱਗੇ ਤੋਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਿਆਸਤ ਸਿਰਫ਼ ਸੇਵਾ ਦਾ ਮਾਧਿਅਮ ਹੈ ਨਾ ਕਿ ਕਿਸੇ ਵੀ ਤਰ੍ਹਾਂ ਦਾ ਨਿੱਜੀ ਮੁਨਾਫ਼ਾ ਕਮਾਉਣ ਦਾ ਸਾਧਨ। ਸੰਸਦ ਮੈਂਬਰ ਅਤੇ ਨੌਜਵਾਨ ਆਗੂ ਦੋਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਲਿੰਕ ਸੜਕ ਦਾ ਨਿਰਮਾਣ ਇਲਾਕੇ ਦੇ ਕਿਸਾਨਾਂ ਅਤੇ ਵਪਾਰੀਆਂ ਲਈ ਵੀ ਬੇਹੱਦ ਲਾਹੇਵੰਦ ਹੋਵੇਗਾ। ਕਿਸਾਨਾਂ ਨੂੰ ਹੁਣ ਆਸਾਨੀ ਨਾਲ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ। ਡਾ: ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸੜਕ ਸਿਰਫ਼ ਇੱਕ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਇਲਾਕੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ | ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਸਾਂਸਦ ਡਾ: ਰਾਜਕੁਮਾਰ ਚੱਬੇਵਾਲ ਅਤੇ ਨੌਜਵਾਨ ਆਗੂ ਡਾ: ਇਸ਼ਾਂਕ ਚੱਬੇਵਾਲ ਨੇ ਇਸ ਪ੍ਰੋਜੈਕਟ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ, ਜਿਸ ਨਾਲ ਪੇਂਡੂ ਲੋਕਾਂ ਵਿੱਚ ਉਮੀਦ ਦੀ ਇੱਕ ਨਵੀਂ ਕਿਰਨ ਜਾਗ ਪਈ ਹੈ। ਇਸ ਮੌਕੇ ਸਰਪੰਚ ਰਵਿਤਾ ਰਾਜੂ, ਮੁਲਖ ਰਾਜ, ਬਲਜੀਤ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਠੱਕਰਵਾਲ, ਕ੍ਰਿਪਾਲ ਭਗਤੂਪੁਰ, ਜਸਵਿੰਦਰ ਮੌਜੋ ਮਜਾਰਾ, ਗੁਰਬਖਸ਼ ਡਾਡੀਆਂ, ੳਂਕਾਰ ਰੀਹਲਾ, ਦਲਵੀਰ ਲਕਸੀਹਾਂ, ਰਾਜਵਿੰਦਰ ਕੌਰ, ਐਕਸੀਅਨ ਦਿਲਪ੍ਰੀਤ ਸਿੰਘ