ਪ੍ਰੇਮੀ ਦੀ ਖੌਫਨਾਕ ਖੂਨੀ ਖੇਡ, ਪਹਿਲਾਂ ਕੀਤਾ ਕਤਲ, ਫਿਰ ਬੈਗ ‘ਚ ਪੈਕ ਕਰ ਲਈ ਪ੍ਰੇਮਿਕਾ ਦੀ ਲਾਸ਼…ਜਾਣੋ ਕਿਵੇਂ ਖੁੱਲ੍ਹਿਆ ਭੇਤ
(TTT) ਸੈਰ-ਸਪਾਟੇ ਲਈ ਜਾਣੇ ਜਾਂਦੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ‘ਚ ਇੱਕ ਰੌਂਗਟੇ ਖੜੇ ਕਰ ਦੇਣ ਵਾਲੀ ਵਾਰਦਾਤ ਵਾਪਰੀ ਹੈ। ਇਥੇ ਹਰਿਆਣਾ ਦੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰ ਕਰ ਦਿੱਤਾ। ਪਰ ਗੱਲ ਇਥੇ ਹੀ ਖਤਮ ਨਹੀਂ ਹੋਈ, ਕਤਲ ਤੋਂ ਬਾਅਦ ਨੌਜਵਾਨ ਨੇ ਲੜਕੀ ਦੀ ਲਾਸ਼ ਨੂੰ ਬੈਗ ‘ਚ ਪਾ ਕੇ ਉਸ ਨੂੰ ਨਿਪਟਾਉਣ ਲਈ ਵੀ ਪੂਰੀ ਯੋਜਨਾ ਬਣਾ ਲਈ ਸੀ। ਪਰ ਹੋਟਲ ਹੋਟਲ ਸਟਾਫ਼ ਨੂੰ ਜਦੋਂ ਸ਼ੱਕ ਹੋਇਆ ਤਾਂ ਸਾਰਾ ਭੇਤ ਖੁੱਲ੍ਹ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਵਿਨੋਦ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਲੜਕੀ ਦੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ।