ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੈਰਾਥਨ ਦਾ ਆਯੋਜਨ
(TTT)ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਮੇਹਟੀਆਣਾ ਅਤੇ ਚੱਬੇਵਾਲ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਅਤੇ ਬੱਡੋਂ ਅਕੈਡਮੀ ਦੇ ਖਿਡਾਰੀਆਂ ਨੇ ਹਿੱਸਾ ਲਿਆ। ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਊਸ਼ਾ ਰਾਣੀ ਐਸ ਐਚ ਓ ਮੇਹਟੀਆਣਾ, ਸਬ ਇੰਸਪੈਕਟਰ ਪਰਮਿੰਦਰ ਸਿੰਘ ਐਸ ਐਚ ਓ ਚੱਬੇਵਾਲ ਅਤੇ ਬੱਡਨ ਅਕੈਡਮੀ ਦੇ ਖਿਡਾਰੀਆਂ ਨੇ ਡੀ ਐਸ ਪੀ ਸ਼ਿਵ ਦਰਸ਼ਨ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਡਵੀਜ਼ਨ ਵਿੱਚ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ।