ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ. ਸੰਸਦੀ ਦਲ ਦੀ ਬੈਠਕ ਹੋਈ ਸ਼ੁਰੂ
(TTT)ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਦੀ ਬੈਠਕ ਪੁਰਾਣੀ ਸੰਸਦ ਭਵਨ ਦੇ ਕੇਂਦਰੀ ਹਾਲ ’ਚ ਸਰਕਾਰ ਦੇ ਗਠਨ ’ਤੇ ਚਰਚਾ ਕਰਨ ਲਈ ਸ਼ੁਰੂ ਹੋ ਗਈ ਹੈ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਨਰਿੰਦਰ ਮੋਦੀ ਦੀ ਅਗਵਾਈ ਦੇ ਸਮਰਥਨ ਵਿਚ ਇਕ ਮਤਾ ਪੇਸ਼ ਕਰਨ ਦੀ ਉਮੀਦ ਕੀਤੀ ਜਾ ਰਹੀ ਸੀ, ਜਿਸ ਵਿਚ ਸਹਿਯੋਗੀ ਅਤੇ ਸੰਸਦ ਮੈਂਬਰ ਇਸ ਦਾ ਸਮਰਥਨ ਕਰਨਗੇ। ਐਨ.ਡੀ.ਏ. ਦੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰ ਨਰਿੰਦਰ ਮੋਦੀ ਨੂੰ ਆਪਣਾ ਨੇਤਾ ਚੁਣਨ ਲਈ ਪਹਿਲਾਂ ਹੀ ਸੰਸਦ ਪਹੁੰਚ ਚੁੱਕੇ ਹਨ, ਜਿਸ ਨਾਲ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਮੋਦੀ, ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਨੇਤਾ ਨਿਤੀਸ਼ ਕੁਮਾਰ ਸਮੇਤ ਐਨ.ਡੀ.ਏ. ਨੇਤਾਵਾਂ ਦੇ ਨਾਲ, ਸਰਕਾਰ ਦੇ ਗਠਨ ਲਈ ਰਸਮੀ ਤੌਰ ’ਤੇ ਦਾਅਵਾ ਪੇਸ਼ ਕਰਨ ਲਈ ਬਾਅਦ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਦੀ ਉਮੀਦ ਹੈ।