ਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲਾ ਸਿਹਤ ਅਫਸਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਗਹ ਜਗਹ ਛਾਪੇਮਾਰੀ ਫੂਡ ਸੇਫਟੀ ਟੀਮ ਵੱਲੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ

Date:

ਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲਾ ਸਿਹਤ ਅਫਸਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਗਹ ਜਗਹ ਛਾਪੇਮਾਰੀ ਫੂਡ ਸੇਫਟੀ ਟੀਮ ਵੱਲੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ

ਹੁਸ਼ਿਆਰਪੁਰ 14 ਸਤੰਬਰ 2024 (TTT) ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵ ਨਿਯੁਕਤ ਜ਼ਿਲਾ ਸਿਹਤ ਅਫ਼ਸਰ ਡਾ ਜਤਿੰਦਰ ਭਾਟੀਆ ਵੱਲੋਂ ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ, ਵਿਵੇਕ ਕੁਮਾਰ ਅਤੇ ਅਭਿਨਵ ਖੋਸਲਾ ਦੇ ਨਾਲ ਹੁਸ਼ਿਆਰਪੁਰ ਦੇ ਸਬ-ਅਰਬਨ ਏਰੀਆ, ਟਾਂਡਾ ਅਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਛਾਪੇਮਾਰੀ ਕੀਤੀ। ਫੂਡ ਸੇਫਟੀ ਟੀਮ ਵੱਲੋਂ ਇਹਨਾਂ ਸਥਾਨਾਂ ਤੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ। ਲਏ ਗਏ ਸੈਂਪਲਾਂ ਨੂੰ ਨਰੀਖਣ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ। ਸੈਂਪਲਾਂ ਦੀ ਰਿਪੋਰਟ ਐੱਫਐਸਐਸਏਆਈ ਮੁਤਾਬਿਕ ਨਾ ਆਉਣ ਤੇ ਫੂਡ ਸੇਫਟੀ ਸਟੈਂਡਰਡ ਐਕਟ 2006 ਅਧੀਨ ਕਾਰਵਾਈ ਕੀਤੀ ਜਾਵੇਗੀ।

ਛਾਪੇ ਦੌਰਾਨ ਪਾਏ ਗਏ ਉੱਲੀ ਲੱਗੇ ਖੋਏ ਨੂੰ ਅਤੇ ਸੌਸ ਦੀਆਂ ਐਕਸਪਾਇਰੀ ਬੋਤਲਾਂ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਖਰਾਬ ਖਾਧ ਪਦਾਰਥ ਵਿਕਰੇਤਾਵਾਂ ਨੂੰ ਡੀਐਚਓ ਵਲੋਂ ਸਖ਼ਤ ਹਿਦਾਇਤ ਕੀਤੀ ਗਈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਐਚਓ ਨੇ ਜ਼ਿਲਾ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਖਾਣ ਪੀਣ ਵਾਲੇ ਪਦਾਰਥਾਂ ਨੂੰ ਖਰੀਦਣ ਵੇਲੇ ਉਹਨਾਂ ਦੀ ਐਕਸਪਾਇਰੀ ਮਿਤੀ ਜਰੂਰ ਚੈੱਕ ਕੀਤੀ ਜਾਵੇ। ਲੰਘ ਚੁੱਕੀ ਮਿਤੀ ਵਾਲੇ ਖਾਧ ਪਦਾਰਥ ਨਾ ਵਰਤੇ ਜਾਣ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...