ਪੰਜਾਬ ਸਰਕਾਰ ਵੱਲੋਂ ਹਰਿਆਣਾ ਪੁਲਿਸ ਤੇ ਕਾਰਵਾਈ ਨਾ ਕਰਨੀ ਮਿਲੀ ਭੁਗਤ ਦਾ ਸਿੱਟਾ :- ਸਿੰਗੜੀਵਾਲਾ
ਹੁਸ਼ਿਆਰਪੁਰ 21 ਫਰਵਰੀ ( ਨਵਨੀਤ ਸਿੰਘ ਚੀਮਾ ):- ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਸਮੇਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਪ੍ਰਵਾਨ ਕੀਤਾ ਸੀ ਪਰ ਕੇਂਦਰ ਸਰਕਾਰ ਆਪਣੇ ਵਾਅਦੇ ਉੱਪਰ ਖਰੀ ਨਹੀਂ ਉਤਰੀ ਉਸਦੇ ਵਿਰੋਧ ਵਿੱਚ ਸੰਯੁਕਤ ਮੋਰਚਾ ਗੈਰ ਸਰਕਾਰੀ ਵੱਲੋਂ ਕਿਸਾਨੀ ਹੱਕਾਂ ਲਈ ਦਿੱਲੀ ਚਲੋ ਦਾ ਪ੍ਰੋਗਰਾਮ ਦਿੱਤਾ ਸੀ ਜਿਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਸ਼ੰਬੂ ਅਤੇ ਖਨੌਰੀ ਬਾਡਰਾਂ ਉੱਪਰ ਭਾਰੀ ਰੋਕਾਂ ਖੜੀਆਂ ਕਰਕੇ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ ਅਤੇ ਅਣ ਅਧਿਕਾਰਤ ਤੌਰ ਤੇ ਪੰਜਾਬ ਦੀ ਹੱਦ ਅੰਦਰ ਦਾਖਲ ਹੋ ਕੇ ਕਿਸਾਨਾਂ ਉੱਪਰ ਭਾਰੀ ਗੋਲਾਬਰੀ ਅੱਥਰੂ ਗੈਸ ਅਤੇ ਲਾਠੀ ਚਾਰਜ ਕਰਕੇ ਉਨਾਂ ਨੂੰ ਗੰਭੀਰ ਜ਼ਖਮੀ ਕਰਨ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਾ ਕਰਨਾ ਭਗਵੰਤ ਮਾਨ ਸਰਕਾਰ ਦਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲ ਮਿਲੀ ਭੁਗਤ ਦਾ ਸਿੱਟਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਰਾਹੀਂ ਕੀਤਾ ਉਹਨਾਂ ਇਸ ਸਮੇਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤ ਜਿਲਿਆਂ ਦਾ ਇੰਟਰਨੈਟ ਬੰਦ ਕਰਨਾ ਲੱਖਾਂ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਅਤੇ ਜਮਹੂਰੀਅਤ ਦਾ ਘਾਣ ਹੈ ਤੇ ਪਟਿਆਲਾ ਜਿਲੇ ਵਿੱਚ ਪਾਤੜਾਂ ਵਿਖੇ ਜੇਸੀਬੀ ਮਸ਼ੀਨਾਂ ਨੂੰ ਜਬਤ ਕਰਨਾ ਅਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਸਿੱਧ ਕਰਦਾ ਕਿ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਉੱਪਰ ਜਬਰ ਕਰ ਰਹੀ ਹੈ। ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੱਕ ਤੋੜਮੀ ਹਾਰ ਦੇ ਕੇ ਸਭ ਕੁਝ ਸਿਖਾਉਣਗੇ ਉਹਨਾਂ ਇਸ ਸਮੇਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚਲੋ ਪ੍ਰੋਗਰਾਮ ਵਿੱਚ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕੀਤੀ।