National (TTT) : ਖਨੌਰੀ ਬਾਰਡਰ ’ਤੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਨੂੰ ਲੈ ਕੇ ਅੱਜ ਵੀ ਸਥਿਤੀ ਬੇਹੱਦ ਤਣਾਅਪੂਰਨ ਰਹੀ। ਕਿਸਾਨ ਨੇਤਾਵਾਂ ਨੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਦਿੱਤਾ 1 ਕਰੋੜ ਅਤੇ ਸਰਕਾਰੀ ਨੌਕਰੀ ਨਾ-ਮਨਜੂਰ ਕਰ ਦਿੱਤੀ ਅਤੇ ਐਲਾਨ ਕੀਤਾ ਕਿ ਪਹਿਲਾਂ ਪੰਜਾਬ ਸਰਕਾਰ ਸ਼ੁੱਭਕਰਨ ਦੇ ਦੋਸ਼ੀਆਂ ’ਤੇ ਕਤਲ ਦਾ ਮੁਕੱਦਮਾ ਦਰਜ ਕਰਵਾਏ। ਉਦੋਂ ਤੱਕ ਨਾ ਤਾਂ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਸੰਸਕਾਰ।
Date: