ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ’ਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ : ਡਾ. ਰਾਜ ਕੁਮਾਰ ਚੱਬੇਵਾਲ

Date:

ਹੁਸ਼ਿਆਰਪੁਰ, 11 ਅਪ੍ਰੈਲ : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਹਿਮੋਵਾਲ ਵਿਖੇ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ ਹਨ।

      ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਹਿਮੋਵਾਲ ਵਿਖੇ ਨਵੇਂ ਕਮਰੇ ਅਤੇ ਚਾਰਦੀਵਾਰੀ ਦੇ ਕੰਮ ਦਾ ਉਦਘਾਟਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 400 ਤੋਂ ਵੱਧ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ।

      ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦਾ ਹੀ ਨਹੀਂ ਸਗੋਂ ਹਰ ਸਹੂਲਤ ਮੁਫ਼ਤ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੁਫ਼ਤ  ਵਿਦਿਅਕ ਟੂਰ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਹਲਕਾ ਚੱਬੇਵਾਲ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਬਾਰੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਭਰਤੀਆਂ ਨਾਲ ਹਲਕੇ ਅੰਦਰ ਕੋਈ ਵੀ ਸਕੂਲ ਅਧਿਆਪਕਾਂ ਤੋਂ ਸੱਖਣਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

      ਇਸ ਮੌਕੇ ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਬੀ.ਐਨ.ਓ. ਜਗਤਾਰ ਸਿੰਘ, ਹੈਡਟੀਚਰ ਰਮਨ ਕੁਮਾਰ, ਸਰਪੰਚ ਸੀਤਲ ਸਿੰਘ, ਪੰਚ ਹੰਸ ਰਾਜ, ਕਮਲਜੀਤ ਕੌਰ, ਰਿਤੂ ਰਾਣੀ, ਗੁਰਜੀਤ ਸਿੰਘ, ਹਰਜਿੰਦਰ ਕੌਰ, ਆਸ਼ਕ ਅਲੀ, ਗੁਰਸ਼ਰਨ ਸਿੰਘ ਸਰਨਾ, ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਪਰਮਜੀਤ ਕੌਰ, ਵਾਈਸ ਚੇਅਰਪਰਸਨ ਅਨੀਤਾ ਕੁਮਾਰੀ, ਮੱਧੂ ਬਾਲਾ, ਕਿਰਨ ਬਾਲਾ, ਰਮਿੰਦਰ ਬਾਲਾ, ਬਲਵਿੰਦਰ ਕੌਰ, ਹਰਪਾਲ ਸਿੰਘ, ਪਰਮਜੀਤ ਸਿੰਘ, ਮਨਜਿੰਦਰ ਕੌਰ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here
Captcha verification failed!
CAPTCHA user score failed. Please contact us!

Share post:

Subscribe

spot_imgspot_img

Popular

More like this
Related

आज जिला संघर्ष कमेटी की मीटिंग

(TTT)आज जिला संघर्ष कमेटी की मीटिंग में जिला अध्यक्ष...

विरोधी दल के नेता पर एफ.आई.आर दर्ज करवाना उल्टा चोर कोतवाल को डाटने जैसा : तीक्ष्ण सूद

(TTT)होशिअरपुर (15 अप्रैल) पूर्व कैबिनेट मंत्री व वरिष्ठ भाजपा...

ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ

(TTT)ਹੁਸ਼ਿਆਰਪੁਰ, 15 ਅਪ੍ਰੈਲ: ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਅੱਜ...