News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ।

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ।

(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬੀ.ਕਾਮ ਛੇਵੇਂ ਸਮੈਸਟਰ ਦੀ ਵਿਦਿਆਰਥਣ ਰੀਤਿਕਾ ਨੇ 79.9% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਲਵਿਸ਼ ਕੁਮਾਰ ਨੇ 78.6% ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਸਥਾਨ ਅਤੇ ਸੌਰਭ ਗੁਪਤਾ ਨੇ 76.3% ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਹੋਣਹਾਰ ਨੇ ਵਿਦਿਆਰਥਣਾਂ ਨੇ ਇਸ ਪ੍ਰਾਪਤੀ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾਂ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾਂ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਨੇ ਇਸ ਮੌਕੇ ਕਮਰਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।