ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ।
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬੀ.ਕਾਮ ਚੌਥੇ ਸਮੈਸਟਰ ਦੀ ਵਿਦਿਆਰਥਣ ਪੁੰਨਿਆ ਮਲਹੋਤਰਾ ਨੇ 86.67% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਪਿ੍ਅੰਕਾ ਨਾਗੀ ਨੇ 86.5% ਅੰਕ ਲੈ ਕੇ ਕਾਲਜ ਵਿੱਚੋਂ ਦੂਸਰਾ ਸਥਾਨ ਅਤੇ ਅਦਿੱਤੀ ਮਲਹੋਤਰਾ ਨੇ 82.83% ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਇਸ ਪ੍ਰਾਪਤੀ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾਂ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾਂ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਨੇ ਇਸ ਮੌਕੇ ਕਮਰਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।