
ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੀ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਏਰੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ, ਐਮ.ਕਾਮ ਤੀਜੇ ਸਮੈਸਟਰ ਦੀ ਸਾਡੀ ਵਿਦਿਆਰਥਣ ਰਿਸ਼ੀਕਾ ਨੇ 79.52% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੰਦੂ ਨੇ 77.28% ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਭਾਵਨਾ ਨੇ 76.76 % ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸਫਲਤਾ ਦੇ ਨਾਲ ਇਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥਣਾ ਨੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀਗੋਪਾਲ ਸ਼ਰਮਾ, ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਏਰੀ ਨੇ ਕਾਮਰਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਅਤੇ ਇਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
