ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ‘ਸਮਾਈਲੀ ਗਰੁੱਪ’ ਨੇ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ।
(TTT) ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਤ ਸੇਠੀ ਦੇ ਮਾਰਗਦਰਸ਼ਨ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਸਮਾਜਿਕ ਸੰਵੇਦਨਸ਼ੀਲਤਾ ਕਮੇਟੀ ਦੇ ਅਧੀਨ ਕਾਲਜ ਦੇ ਸਮਾਈਲੀ ਗਰੁੱਪ ਦੇ ਵਿਦਿਆਰਥੀਆਂ ਨੇ ਪ੍ਰੋ. ਡਿੰਪਲ ਦੀ ਅਗਵਾਈ ਵਿਚ ਰੱਖੜੀ ਦੇ ਮੌਕੇ ‘ਤੇ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ। ਇਸ ਦਾ ਮੁੱਖ ਉਦੇਸ਼ ਰਾਖੀ ਦੇ ਸ਼ੁੱਭ ਮੌਕੇ ਜ਼ਰੂਰਤਮੰਦ ਲੋਕਾਂ ਦੇ ਚਿਹਰੇ ‘ਤੇ ਖੁਸ਼ੀ ਲਿਆਉਣਾ ਹੈ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲਜੁਲ ਕੇ ਤਿਉਹਾਰ ਮਨਾਉਣਾ ਚਾਹੀਦਾ ਹੈ। ਵਿਦਿਆਰਥੀਆਂ ਨੇ ਜ਼ਰੂਰਤਮੰਦ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਜ਼ਰੂਰਤ ਦੀਆਂ ਵਸਤਾਂ ਵੰਡੀਆਂ ਗਈਆਂ। ਇਸ ਮੌਕੇ ‘ਤੇ ਡਾ. ਮਨਜੀਤ ਕੌਰ ਅਤੇ ਡਾ. ਸਚਿਨ ਕੁਮਾਰ ਮੌਜੂਦ ਸਨ।