ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ

Date:

-ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
-ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ ਅਤੇ ਪਰੇਡ ਦਾ ਕੀਤਾ ਨਿਰੀਖਣ
-26 ਜਨਵਰੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ
ਹੁਸ਼ਿਆਰਪੁਰ, 24 ਜਨਵਰੀ (ਬਜਰੰਗੀ ਪਾਂਡੇ ):


75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਲਾਈਨ ਗਰਾਊਂਡ ਵਿਚ ਅੱਜ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਕਮਾਂਡਰ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡਜ਼, ਬੁਆਏ ਸਕਾਊਟਸ ਅਤੇ ਪੁਲਿਸ ਬੈਂਡ ਵਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸੰਸਾ ਕੀਤੀ ਗਈ।
ਇਸ ਮੌਕੇ ਵਧੀਕ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ. (ਹੈੱਡਕੁਆਟਰ) ਮਨਜੀਤ ਕੌਰ, ਡੀ. ਐਸ. ਪੀ ਪਲਵਿੰਦਰ ਸਿੰਘ ਤੇ ਜਗੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਕੱਤਰ ਆਰ. ਟੀ. ਏ ਆਰ. ਐਸ ਗਿੱਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...