News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕੇਂਦਰੀ ਜੇਲ੍ਹ ‘ਚੋਂ ਨਹੀਂ ਰੁੱਕ ਰਿਹਾ ਮੋਬਾਇਲ ਮਿਲਣ ਦਾ ਸਿਲਸਿਲਾ, ਫਿਰ ਤੋਂ 12 ਫੋਨ ਤੇ ਹੋਰ ਸਾਮਾਨ ਬਰਾਮਦ

ਕੇਂਦਰੀ ਜੇਲ੍ਹ ‘ਚੋਂ ਨਹੀਂ ਰੁੱਕ ਰਿਹਾ ਮੋਬਾਇਲ ਮਿਲਣ ਦਾ ਸਿਲਸਿਲਾ, ਫਿਰ ਤੋਂ 12 ਫੋਨ ਤੇ ਹੋਰ ਸਾਮਾਨ ਬਰਾਮਦ

(TTT)ਤਰਨਤਾਰਨ(ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਸ ਨੇ ਚਾਰ ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਅਤੇ ਰਘਬੀਰ ਸਿੰਘ ਵੱਲੋਂ ਚਲਾਏ ਗਏ ਵੱਖ-ਵੱਖ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ’ਚੋਂ ਵੱਖ-ਵੱਖ ਬੈਰਕਾਂ ਅੰਦਰ ਮੌਜੂਦ 12 ਮੋਬਾਈਲ, 12 ਸਿਮ ਕਾਰਡ ਅਤੇ 3 ਈਅਰ ਪੌਡ ਬਰਾਮਦ ਕੀਤੇ ਗਏ ਹਨ।