ਤੰਬਾਕੂ ਉਤਪਾਦਾਂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ,ਤੰਦਰੁਸਤ ਵਿਅਕਤੀ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦਾ ਹੈ: ਜ਼ਿਲਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ

Date:

ਤੰਬਾਕੂ ਉਤਪਾਦਾਂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ,ਤੰਦਰੁਸਤ ਵਿਅਕਤੀ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦਾ ਹੈ: ਜ਼ਿਲਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ

ਹੁਸ਼ਿਆਰਪੁਰ 19 ਸਤੰਬਰ 2024 (TTT) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ
ਕੋਟਪਾ ਐਕਟ ਤਹਿਤ ਜਿਲਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਵਿੱਚ ਟੀਮ ਵੱਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਦੀਆਂ ਵੱਖ-ਵੱਖ ਥਾਵਾਂ ਅਤੇ ਦੁਕਾਨਾਂ ਦਾ ਦੌਰਾ ਕੀਤਾ ਗਿਆ। ਕੋਟਪਾ ਐਕਟ ਦੀ ਧਾਰਾ 4 ਅਤੇ 6 ਦੇ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਅਤੇ ਤੰਬਾਕੂ ਉਤਪਾਦਾਂ ਦੀ ਵਿਕਰੀ ਲਈ ਜਿਹਨਾਂ ਦੁਕਾਨਦਾਰਾਂ ਨੇ ਜਾਣਕਾਰੀ ਵਾਲੇ ਢੁਕਵੇਂ ਬੋਰਡ ਡਿਸਪਲੇਅ ਨਹੀਂ ਕੀਤੇ ਸਨ ਉਹਨਾਂ ਦੁਕਾਨਾਂ ਦੇ ਮਾਲਕਾਂ ਅਤੇ ਆਮ ਲੋਕਾਂ ਨੂੰ ਐਕਟ ਬਾਰੇ ਜਾਗਰੂਕ ਕੀਤਾ ਗਿਆ।ਡਾ ਜਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਕੋਟਪਾ ਐਕਟ 2003 ਦੇ ਅਧੀਨ ਸਕੂਲਾਂ, ਕਾਲਜਾਂ ਦੇ 50 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ, ਕੋਈ ਵੀ ਤੰਬਾਕੂ ਵਾਲਾ ਪਦਾਰਥ ਸਾਹਮਣੇ ਪ੍ਰਦਰਸ਼ਿਤ ਨਹੀਂ ਕੀਤਾ ਜਾ ਸਕਦਾ, ਲੂਜ਼ ਤੇ ਇੰਪੋਰਟਿਡ ਸਿਗਰਟਾਂ ਨਹੀਂ ਵੇਚੀਆਂ ਜਾ ਸਕਦੀਆਂ। ਕੋਈ ਵੀ ਤੰਬਾਕੂ ਵੇਚਣ ਵਾਲਾ ਸਿਗਰਟ ਜਲਾਉਣ ਲਈ ਮਾਚਿਸ ਜਾਂ ਲਾਈਟਰ ਗ੍ਰਾਹਕ ਨੂੰ ਨਹੀਂ ਦੇ ਸਕਦਾ, ਕਿਸੇ ਵੀ ਖਾਧ ਪਦਾਰਥ ਵੇਚਣ ਵਾਲੀ ਦੁਕਾਨ ਤੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ ਤੇ ਚੇਤਾਵਨੀ ਬੋਰਡ ਲੱਗਾ ਹੋਣਾ ਜਰੂਰੀ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਉਹਨਾਂ ਨੂੰ ਤੰਬਾਕੂ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਤੰਬਾਕੂ ਵਿਚਲੇ ਹਾਨੀਕਾਰਕ ਤੱਤ ਫੇਫੜਿਆਂ ਦਾ ਕੈਂਸਰ, ਜੀਭ ਦਾ ਕੈਂਸਰ, ਦਮਾ ਤਪਦਿਕ ਆਦਿ ਬਿਮਾਰੀਆਂ ਪੈਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਉਤਪਾਦਾਂ ਤੇ 85 ਪ੍ਰਤੀਸ਼ਤ ਹਿੱਸੇ ਤੇ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ ਲਿਖਣਾ ਜਰੂਰੀ ਹੈ। ਕੋਟਪਾ ਐਕਟ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਇਸ ਲਈ ਸਾਨੂੰ ਆਪਣੀ ਸਿਹਤ ਨੂੰ ਮੁੱਖ ਰੱਖਦੇ ਹੋਏ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਜੇਕਰ ਅਸੀਂ ਖੁਦ ਤੰਦਰੁਸਤ ਹੋਵਾਗੇਂ, ਤਾਂ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...

फार्माविज़न (एबीवीपी) होशियारपुर द्वारा “स्वामी विवेकानंद का जीवन” विषय पर संगोष्ठी

फार्माविज़न के तत्वावधान में एबीवीपी होशियारपुर द्वारा "स्वामी विवेकानंद का जीवन" विषय...

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...