Punjab(TTT): ਖਨੌਰੀ ਬਾਰਡਰ ‘ਤੇ ਬੁੱਧਵਾਰ ਨੂੰ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਲੈਣ ਲਈ ਪਟਿਆਲਾ ਵਿਖੇ ਪਿੰਡ ਵਾਲੇ ਜਿਵੇਂ ਹੀ ਹਸਪਤਾਲ ਵਿਚ ਪਹੁੰਚੇ ਤਾਂ ਪਿੰਡ ਵਾਲਿਆਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਹ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।