ਤੜਕਸਾਰ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦੁਆਈ ਤਪਸ਼ ਤੇ ਹੁੰਮਸ ਭਰੀ ਗਰਮੀ ਤੋਂ ਰਾਹਤ
(TTT)ਸਾਉਣ ਮਹੀਨੇ ਦੌਰਾਨ ਅੱਜ ਤੜਕਸਾਰ ਹੀ ਕੋਈ ਭਾਰੀ ਤੋਂ ਦਰਮਿਆਨੀ ਬਾਰਿਸ਼ ਨੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਪਸ਼ ਅਤੇ ਹੁਮਸ ਭਰੀ ਗਰਮੀ ਤੋਂ ਰਾਹਤ ਦਵਾਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਨਾ ਹੋਣ ਕਾਰਨ ਗਰਮੀ ਇੱਕ ਵਾਰ ਫਿਰ ਤੋਂ ਆਪਣਾ ਪੂਰਾ ਅਸਰ ਦਿਖਾ ਰਹੀ ਸੀ ਅਤੇ ਤਾਪਮਾਨ 40 ਡਿਗਰੀ ਦੇ ਆਸ ਪਾਸ ਫਿਰ ਤੋਂ ਪਹੁੰਚ ਚੁੱਕਾ ਸੀ ਤੇ ਅਤੇ ਹੁੰਮਸ ਕਰਕੇ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੌਰਾਨ ਅੱਜ ਸਵੇਰੇ ਤੜਕਸਾਰ ਕਰੀਬ 5 ਵਜੇ ਕੋਈ ਭਾਰੀ ਲੋਕਾਂ ਨੂੰ ਪੈ ਰਹੀ ਇਸ ਗਰਮੀ ਤੋਂ ਰਾਹਤ ਦਵਾਈ ਹੈ। ਬਾਰਿਸ਼ ਹੋਣ ਕਾਰਨ ਜਿੱਥੇ ਗਰਮੀ ਤੋਂ ਛੁਟਕਾਰਾ ਮਿਲਿਆ ਹੈ ਉੱਥੇ ਹੀ ਸਾਉਣੀ ਦੀ ਪ੍ਰਮੁੱਖ ਫਸਲ ਝੋਨੇ ਦੀ ਬਜਾਈ ਕਰ ਚੁੱਕੇ ਕਿਸਾਨਾਂ ਦੇ ਚਿਹਰੇ ਵੀ ਖੇਲ ਚੁੱਕੇ ਹਨ ਕਿਉਂਕਿ ਤੇ ਕਰੀਬ 10-15 ਦਿਨਾਂ ਤੋਂ ਬਾਰਿਸ਼ ਨਾ ਹੋਣ ਕਾਰਨ ਉਹਨਾਂ ਨੂੰ ਝੋਨੇ ਦੀ ਫ਼ਸਲ ਤੇ ਪਾਣੀ ਦੀ ਪੂਰਤੀ ਕਰਨ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਸੌਣ ਮਹੀਨੇ ਜੇ ਹੋਈ ਇਸ ਬਾਰਿਸ਼ ਨੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਦੂਸਰੇ ਪਾਸੇ ਜੇਕਰ ਗੱਲ ਕਰੀਏ ਤਾਂ ਪਾਵਰਕਾਮ ਦੀ ਤਾਂ ਅਚਾਨਕ ਹੁੰਮਸ ਭਰੀ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵਿਚ ਵੀ ਭਾਰੀ ਵਾਧਾ ਹੋਇਆ ਸੀ ਅਤੇ ਪਾਵਰਕਾਮ ਬਿਜਲੀ ਦੀ ਪੂਰਤੀ ਬੜੀ ਹੀ ਮੁਸ਼ਕਿਲਾਂ ਨਾਲ ਕਰ ਰਿਹਾ ਸੀ। ਹੁਣ ਬਾਰਿਸ਼ ਹੋਣ ਕਾਰਨ ਜਿੱਥੇ ਬਿਜਲੀ ਦੀ ਮੰਗ ਵਿਚ ਕਮੀ ਆਵੇਗੀ ਉੱਥੇ ਹੀ ਪਾਵਰਕਾਮ ਨੂੰ ਵੀ ਸੁੱਖ ਦਾ ਸਾਹ ਆਵੇਗਾ।