ਦਿੱਲੀ ਹਵਾਈ ਅੱਡੇ ਨੂੰ ‘ਪਰਮਾਣੂ ਬੰਬ’ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
(TTT)ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ (nuclear-bomb) ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਹੈ। ਪੁਲਿਸ (delhi-police) ਨੇ ਇਸ ਸਬੰਧ ‘ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇਸ ਸਬੰਧੀ ਸੋਮਵਾਰ ਨੂੰ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਰ 5 ਅਪ੍ਰੈਲ ਨੂੰ ਹਵਾਈ ਅੱਡੇ ‘ਤੇ ਤਲਾਸ਼ੀ ਦੌਰਾਨ ਦੋ ਵਿਅਕਤੀਆਂ ਨੇ ਸਟਾਫ਼ ਨੂੰ ਹਵਾਈ ਅੱਡਾ ਉਡਾਉਣ ਦੀ ਧਮਕੀ ਦਿੱਤੀ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਪਰੰਤ ਹਵਾਈ ਅੱਡੇ ‘ਤੇ ਹਾਹਾਕਾਰ ਮੱਚ ਗਈ ਸੀ।
ਪੁਲਿਸ ਨੇ ਕਿਹਾ ਕਿ ਯਾਤਰੀਆਂ, ਜਿਗਨੇਸ਼ ਮਲਾਨ ਅਤੇ ਕਸ਼ਯਪ ਕੁਮਾਰ ਲਾਲਾਨੀ ਨੇ ਸੁਰੱਖਿਆ ਜਾਂਚ ਦੀ ਜ਼ਰੂਰਤ ‘ਤੇ ਸਵਾਲ ਉਠਾਏ ਅਤੇ ਕਿਹਾ ਕਿ 5 ਅਪ੍ਰੈਲ ਨੂੰ ਅਹਿਮਦਾਬਾਦ ਲਈ ਅਕਾਸਾ ਏਅਰ ਦੀ ਉਡਾਣ ‘ਤੇ ਸਵਾਰ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਜਾਂਚ ਕੀਤੀ ਗਈ ਸੀ| ਸਟਾਫ ਵੱਲੋਂ ਸੁਰੱਖਿਆ ਪ੍ਰੋਟੋਕੋਲ ਨੂੰ ਸਮਝਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੋਵਾਂ ਵਿੱਚੋਂ ਇੱਕ ਨੇ ਕਥਿਤ ਤੌਰ ‘ਤੇ ਕਿਹਾ ਕਿ ਉਹ ਪ੍ਰਮਾਣੂ ਬੰਬ ਲੈ ਕੇ ਜਾ ਰਹੇ ਸਨ।