-ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਫ਼ਸਲ ਸੜ ਕੇ ਹੋਈ ਸਵਾਹ
(TTT)ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਥਾਣਾ ਕਾਹਨੂੰਵਾਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਘਟਨਾ ਸਥਲ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮਲੀਆ ਦੇ ਸਾਬਕਾ ਸਰਪੰਚ ਸਰਬਜਿੰਦਰ ਸਿੰਘ ਨੇ ਕਿਹਾ ਕਿ ਦੇਰ ਰਾਤ ਇੱਕਦਮ ਤੇਜ਼ ਹਨੇਰੀ ਆਈ ਜਿਸ ਕਰਕੇ ਉਹਨਾਂ ਦੀ 6 ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਉਹਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕਿਸਾਨ ਰਵੇਲ ਸਿੰਘ ਦੀ 3 ਏਕੜ ਅਤੇ ਕਿਸਾਨ ਜਰਮਨਜੀਤ ਸਿੰਘ ਦੀ 2 ਏਕੜ ਫਸਲ ਵੀ ਅੱਗ ਦੀ ਝਪੇਟ ਵਿੱਚ ਆ ਗਈ ਉਹਨਾਂ ਦੱਸਿਆ ਕਿ ਤਿੰਨਾਂ ਕਿਸਾਨਾਂ ਦੀ ਕਰੀਬ 11 ਏਕੜ ਦੇ ਕਰੀਬ ਫਸਲ ਸੜ ਕੇ ਸਵਾਹ ਹੋ ਗਈ ਹੈ। ਉਹਨਾਂ ਨੇ ਕਿਹਾ ਕੀ ਜਿਲ੍ਹਾ ਪ੍ਰਸ਼ਾਸਨ ਉਹਨਾਂ ਦੀ ਆਰਥਿਕ ਮਦਦ ਕਰੇ
<iframe width=”560″ height=”315″ src=”https://www.youtube.com/embed/iP5R7Lb5uR0?si=HAHUHIiF-jymPQkn” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>