ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਹੋਈ ਮੌਤ

Date:

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਹੋਈ ਮੌਤ

(TTT)ਅਜੇ ਗੁੱਜਰਾਂ ਪਿੰਡ ਦੇ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦਾ ਸਿਵਾ ਠੰਢਾ ਵੀ ਨਹੀ ਸੀ ਹੋਇਆ ਸੀ ਕਿ ਸੰਗਰੂਰ ਜ਼ਿਲ੍ਹੇ ਦੇ ਹੀ ਸੁਨਾਮ ਦੇ ਨਾਲ ਲੱਗਦੇ ਪਿੰਡ ਰਵਿਦਾਸਪੁਰਾ ਟਿੱਬੀ ਅਤੇ ਜਖੇਪਲ ’ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਅਤੇ ਕੁਝ ਵਿਅਕਤੀਆਂ ਦੀ ਅੱਖਾਂ ਦੀ ਰੌਸ਼ਨੀ ਚਲੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਰਵਿਦਾਸਪੁਰਾ ਟਿੱਬੀ ਵਿਖੇ ਲੱਛਾ ਸਿੰਘ (40) ਪੁੱਤਰ ਲੀਲਾ ਸਿੰਘ ਲੇਹਲ ਖੁਰਦ ਜੋ ਇੱਥੇ ਆਪਣੀ ਭੈਣ ਕੋਲ ਰਹਿੰਦਾ ਸੀ, ਜਿਸਦੀ ਕਿ ਬੀਤੀ ਰਾਤ ਮੌਤ ਹੋ ਗਈ। ਇਸੇ ਪਿੰਡ ਦਾ ਗੁਰਮੀਤ ਸਿੰਘ (45) ਪੁੱਤਰ ਦੇਸ ਰਾਜ ਦੀ ਵੀ ਇਸੇ ਤਰ੍ਹਾਂ ਕੱਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਪਿੰਡ ਵਿਚ ਵੇਚਣ ਵਾਲੇ ਕਿਸੇ ਵਿਅਕਤੀ ਤੋਂ ਸ਼ਰਾਬ ਲੈ ਕੇ ਪੀਤੀ ਸੀ। ਇਸ ਤਰ੍ਹਾਂ ਦੀ ਸ਼ਰਾਬ ਪੀਣ ਵਾਲੇ ਕਰੀਬ ਚਾਰ ਵਿਅਕਤੀ ਅਜੇ ਵੀ ਸਿਵਲ ਹਸਪਤਾਲ ਸੁਨਾਮ ’ਚ ਜ਼ੇਰੇ ਇਲਾਜ ਹਨ, ਜਿੰਨ੍ਹਾਂ ਵਿਚ ਸੁਖਦੇਵ ਸਿੰਘ, ਭੋਲਾ ਸਿੰਘ, ਬੂਟਾ ਸਿੰਘ ਅਤੇ ਬੱਧੂ ਸਿੰਘ ਦਾ ਇਲਾਜ ਚੱਲ ਰਿਹਾ ਹੈ। ਅਜਿਹੇ ਹੀ ਇਕ ਮਾਮਲੇ ਵਿਚ ਗਿਆਨ ਸਿੰਘ (32) ਪੁੱਤਰ ਗੁਰਮੀਤ ਸਿੰਘ ਪਿੰਡ ਜਖੇਪਲਵਾਸ ਦੀ ਮੌਤ ਹੋ ਗਈ। ਸੁਨਾਮ ਪੁਲਿਸ ਵਲੋਂ ਡੀ. ਐਸ. ਪੀ. ਮਨਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਰਵਿਦਾਸਪੁਰਾ ਟਿੱਬੀ ਵਿਚ ਪਹੁੰਚ ਕੇ ਇਲਾਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ।
frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen>

Share post:

Subscribe

spot_imgspot_img

Popular

More like this
Related