

(TTT) ਇਸ ਮੌਕੇ ਬਾਬਾ ਸਾਹਿਬ ਜੀ ਨੂੰ ਯਾਦ ਕੀਤਾ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਵਲੋਂ ਵੱਡੀ ਗਿਣਤੀ ‘ਚ ਪਹੁੰਚੇ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਆਸ਼ੀਰਵਾਦ ਯੋਜਨਾ ਤਹਿਤ ਕਰੀਬ 730.44 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਮੌਕੇ ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਸੀਂ ਲਗਾਤਾਰ ਯਤਨ ਕਰ ਰਹੇ ਹਾਂ। ਸਾਡੀ ਸਰਕਾਰ ਸਮਾਜ ਦੇ ਦਬੇ-ਕੁਚਲੇ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਅਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

