ਹੁਸ਼ਿਆਰਪੁਰ ਪੁਲਿਸ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ, ਡਰਾਈਵਰਾਂ ਨੂੰ ਸੁਰੱਖਿਅਤ ਡਰਾਈਵਿੰਗ ਦੇ ਸੁਨੇਹੇ
(TTT) ਹੁਸ਼ਿਆਰਪੁਰ ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਆਟੋ ਰਿਕਸ਼ਾ ਯੂਨੀਅਨ ਮਾਹਿਲਪੁਰ, ਪਬਲਿਕ ਟੈਕਸੀ ਸਟੈਂਡ ਅਤੇ ਟਰੱਕ ਯੂਨੀਅਨ ਦਸੂਹਾ ਦੇ ਡਰਾਈਵਰਾਂ ਲਈ ਟਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਡਰਾਈਵਰਾਂ ਵਿੱਚ ਸੜਕ ਸੁਰੱਖਿਆ ਬਾਰੇ ਜਾਣਕਾਰੀ ਪਹੁੰਚਾਉਣਾ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਸੀ।ਸੈਮੀਨਾਰ ਦੌਰਾਨ ਪੁਲਿਸ ਅਧਿਕਾਰੀਆਂ ਨੇ ਡਰਾਈਵਰਾਂ ਨੂੰ ਸੜਕਾਂ ‘ਤੇ ਸੁਰੱਖਿਆ ਨਾਲ ਸੰਬੰਧਤ ਮੁੱਖ ਨਿਯਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਘਟਾਉ ਲਿਆਉਣ ਲਈ ਸਪੀਡ ਸੀਮਾ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਹੇਲਮੈਟ ਪਹਿਨਣਾ, ਸੀਟਬੈਲਟ ਲਗਾਉਣਾ ਅਤੇ ਮੋਬਾਇਲ ਫੋਨ ਦੀ ਵਰਤੋਂ ਤੋਂ ਬਚਣਾ ਅਹਿਮ ਹੈ। ਇਸ ਮੌਕੇ ਤੇ ਪੁਲਿਸ ਨੇ ਹਾਦਸਿਆਂ ਤੋਂ ਬਚਾਅ ਦੇ ਤਰੀਕੇ ਵੀ ਸਮਝਾਏ ਅਤੇ ਡਰਾਈਵਰਾਂ ਨੂੰ ਸਵੈ-ਅਨੁਸ਼ਾਸਨ ‘ਤੇ ਧਿਆਨ ਦੇਣ ਲਈ ਕਿਹਾ। ਉਹਨਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੋ ਡਰਾਈਵਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸੈਮੀਨਾਰ ਵਿੱਚ ਡਰਾਈਵਰਾਂ ਨੇ ਵੀ ਵੱਡੇ ਚਾਉ ਨਾਲ ਹਿੱਸਾ ਲਿਆ ਅਤੇ ਪੁਲਿਸ ਦੇ ਇਸ ਯਤਨ ਦੀ ਪ੍ਰਸ਼ੰਸਾ ਕੀਤੀ। ਅੰਤ ਵਿੱਚ, ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਡਰਾਈਵਰਾਂ ਨੂੰ ਸੁਰੱਖਿਅਤ ਡਰਾਈਵਿੰਗ ਦੀਆਂ ਪ੍ਰੇਰਣਾਤਮਕ ਟਿਪਸ ਵੀ ਦਿੱਤੀਆਂ ਗਈਆਂ ਤਾਂ ਜੋ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕੀਤੀ ਜਾ ਸਕੇ।