“ਹੁਸ਼ਿਆਰਪੁਰ ਪੁਲਿਸ ਵੱਲੋਂ ਟ੍ਰੈਫਿਕ ਸੁਰੱਖਿਆ ਅਤੇ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ”
(TTT) ਹੁਸ਼ਿਆਰਪੁਰ ਪੁਲਿਸ (ਟ੍ਰੈਫਿਕ ਐਜੂਕੇਸ਼ਨ ਸੈੱਲ) ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸੈਮੀਨਾਰਾਂ ਵਿਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਟ੍ਰੈਫਿਕ ਸੁਰੱਖਿਆ ਦੇ ਮਹੱਤਵ ਅਤੇ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਇਹ ਵੀ ਹਦਾਇਤ ਦਿੱਤੀ ਜਾ ਰਹੀ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਅਤੇ ਬਿਨਾਂ ਡਰਾਈਵਿੰਗ ਲਾਇਸੈਂਸ ਦੇ ਦੋ-ਪਹੀਆ ਜਾਂ ਚਾਰ-ਪਹੀਆ ਵਾਹਨ ਨਾ ਚਲਾਇਆ ਜਾਵੇ।