ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾਂਜਲੀ ਭੇਂਟ ਕੀਤੀ

Date:

ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾਂਜਲੀ ਭੇਂਟ ਕੀਤੀ

ਹੁਸ਼ਿਆਰਪੁਰ, 28 ਸਤੰਬਰ:(TTT) ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਪੱਛੜੀ ਸ਼੍ਰੇਣੀ ਭੂਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਚੌਕ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੈਂਕੜੇ ਨਾਗਰਿਕ, ਸਥਾਨਕ ਆਗੂ ਅਤੇ ਪਤਵੰਤੇ ਵੀ ਹਾਜ਼ਰ ਸਨ ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਗਤ ਸਿੰਘ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ: ਭਗਤ ਸਿੰਘ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਸਾਨੂੰ ਉਨ੍ਹਾਂ ਦੇ ਸਿਧਾਂਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ: ਭਗਤ ਸਿੰਘ ਦੇ ਦਰਸਾਏ ਮਾਰਗ ’ਤੇ ਚੱਲ ਕੇ ਦੇਸ਼ ਦੀ ਉਸਾਰੀ ਵਿੱਚ ਯੋਗਦਾਨ ਪਾਉਣ।

ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ ਸ: ਭਗਤ ਸਿੰਘ ਨਾ ਸਿਰਫ਼ ਆਜ਼ਾਦੀ ਸੰਗਰਾਮ ਦੇ ਮਹਾਨ ਯੋਧੇ ਸਨ, ਸਗੋਂ ਉਹ ਬਰਾਬਰੀ, ਨਿਆਂ ਅਤੇ ਆਜ਼ਾਦੀ ਦੇ ਆਦਰਸ਼ਾਂ ਦੇ ਮਜ਼ਬੂਤ ਸਮਰਥਕ ਵੀ ਸਨ। ਅੱਜ, ਉਸ ਦੇ ਵਿਚਾਰ ਅਤੇ ਸਿਧਾਂਤ ਪਹਿਲਾਂ ਨਾਲੋਂ ਜ਼ਿਆਦਾ ਢੁਕਵੇਂ ਹਨ, ਅਤੇ ਸਾਨੂੰ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦੀ ਲੋੜ ਹੈ।

ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਸਾਰਿਆਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਮਨਜੋਤ ਕੌਰ, ਜਸਵੀਰ ਸਿੰਘ ਪਰਮਾਰ, ਅਜੇ ਵਰਮਾ, ਜਸਪਾਲ ਚੇਚੀ, ਹੈਪੀ ਕਲੇਰ, ਹਰਮਿੰਦਰ ਸਿੰਘ, ਖੁਸ਼ੀ ਰਾਮ, ਜੈ ਰਾਮ, ਕਰਨ ਬੈਂਸ, ਰਚਨਾ, ਸੰਵਿਤਾ ਲੱਕੀ ਸੂਦ, ਪ੍ਰਯਾਗ ਰਾਜ, ਦਵਿੰਦਰ ਕੁਮਾਰ, ਕੁਲਦੀਪ ਸੰਘਾ, ਮੋਹਨ ਲਾਲ, ਅਮਿਤ ਨੇਗੀ, ਰਣਜੀਤ ਸਹੋਤਾ, ਹਰਿੰਦਰ ਕੁਮਾਰ ਸੈਣੀ, ਪੂਰਨ ਸਿੰਘ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਹੁਸ਼ਿਆਰਪੁਰ, 19 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ...

गुरबिंदर सिंह पाबला ने नगर सुधार ट्रस्ट के चेयरमैन के रूप में पदभार संभाला

होशियारपुर, 19 मार्च: पंजाब सरकार की ओर से नियुक्त...