
ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਆਪਣੇ ਆਪ ਦੇਸ਼ ਛੱਡਣ ਲਈ ਈ-ਮੇਲ ਭੇਜੀਆਂ ਗਈਆਂ ਹਨ। ਇਹ ਈ-ਮੇਲ ਅਮਰੀਕੀ ਵਿਦੇਸ਼ ਵਿਭਾਗ ਵਲੋਂ ਭੇਜੀਆਂ ਗਈਆਂ ਹਨ। ਜਿਨ੍ਹਾਂ ਵਿਦਿਆਰਥੀਆਂ ਦੇ F-1 ਵੀਜ਼ਾ ਨੂੰ ਕੈਂਪਸ ਐਕਟੀਵਿਜ਼ਮ ਕਾਰਨ ਰੱਦ ਕਰ ਦਿੱਤਾ ਗਿਆ, ਉਨ੍ਹਾਂ ਨੂੰ ਇਹ ਚੇਤਾਵਨੀ ਭਰੇ ਈ-ਮੇਲ ਭੇਜੇ ਗਏ ਹਨ।ਇਨ੍ਹਾਂ ਈ-ਮੇਲਾਂ ਵਿੱਚ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਅਮਰੀਕਾ ਵਿੱਚ ਬਿਨਾ ਵੈਧ ਇਮੀਗ੍ਰੇਸ਼ਨ ਸਟੇਟਸ ਰਹਿੰਦੇ ਹਨ, ਤਾਂ ਉਨ੍ਹਾਂ ਨੂੰ ਜੁਰਮਾਨਾ, ਹਿਰਾਸਤ ਜਾਂ ਨਿਰਵਾਸਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਟਰੰਪ ਪ੍ਰਸ਼ਾਸਨ ਦੀ ਇਹ ਕਾਰਵਾਈ ਸਿਰਫ਼ ਉਨ੍ਹਾਂ ਵਿਦਿਆਰਥੀਆਂ ਤੱਕ ਸੀਮਿਤ ਨਹੀਂ ਹੈ, ਜਿਨ੍ਹਾਂ ਨੇ ਕੈਂਪਸ ਐਕਟੀਵਿਜ਼ਮ ‘ਚ ਹਿੱਸਾ ਲਿਆ, ਬਲਕਿ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਇਹ ਈ-ਮੇਲ ਮਿਲ ਰਹੀਆਂ ਹਨ, ਜਿਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ‘ਰਾਸ਼ਟਰ-ਵਿਰੋਧੀ’ ਪੋਸਟ ਸ਼ੇਅਰ ਜਾਂ ਲਾਈਕ ਕੀਤੀ।


